ਗੁਰਦਾਸਪੁਰ (ਗੁਰਪ੍ਰੀਤ) : ਇੱਥੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਨੌਸ਼ਹਿਰਾ ਮੱਝਾ ਸਿੰਘ ਨੇੜੇ ਵੱਡਾ ਹਾਦਸਾ ਵਾਪਰਿਆ, ਜਿਸ ਦੌਰਾਨ 4 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜੀ। ਫਿਲਹਾਲ ਜਿਸ ਵਾਹਨ ਨਾਲ ਗੱਡੀ ਦੀ ਟੱਕਰ ਹੋਈ, ਉਸ ਦਾ ਮਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ
ਬਟਾਲਾ ਪੁਲਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ 'ਚੋਂ 3 ਨੌਜਵਾਨ ਪਠਾਨਕੋਟ ਦੇ ਨੇੜਲੇ ਹਿਮਾਚਲ ਪ੍ਰਦੇਸ਼ ਇਲਾਕੇ 'ਚ ਸਥਿਤ ਇਕ ਨਿੱਜੀ ਨਸ਼ਾ ਛੁਡਾਊ ਕੇਂਦਰ 'ਚ ਇਲਾਜ ਲਈ ਦਾਖ਼ਲ ਸਨ ਅਤੇ ਉੱਥੋਂ ਬਿਨਾਂ ਦੱਸੇ ਨਿਕਲੇ ਅਤੇ ਚੌਥਾ ਪਠਾਨਕੋਟ ਦਾ ਨੌਜਵਾਨ ਬਿਕਰਮ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਹੋ ਗਿਆ। ਇਸ ਭਿਆਨਕ ਹਾਦਸੇ ਦੌਰਾਨ ਗੱਡੀ 'ਚ ਬੈਠੇ ਚਾਰੇ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਅੱਜ ਸਵੇਰੇ 4 ਵਜੇ ਦੇ ਕਰੀਬ ਵਾਪਰਿਆ ਹੈ। ਏ. ਐੱਸ. ਆਈ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਕ ਮ੍ਰਿਤਕ ਦੇ ਘਰ ਵਾਲਿਆਂ ਨਾਲ ਗੱਲ ਹੋ ਗਈ ਹੈ ਅਤੇ ਉਹ ਮੌਕੇ 'ਤੇ ਪਹੁੰਚ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ
NEXT STORY