ਲੁਧਿਆਣਾ, (ਜ. ਬ.)- ਕੋਰੋਨਾ ਵਾਇਰਸ ਦੇ ਚੱਲ ਰਹੇ ਕਹਿਰ ਦੌਰਾਨ 20 ਦਿਨ ਬਾਅਦ ਮਰੀਜ਼ਾਂ ਦੀ ਗਿਣਤੀ ਫਿਰ ਵਧੀ ਹੈ। ਪਿਛਲੇ 2 ਦਿਨਾਂ ਤੋਂ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ ਡਿਸਚਾਰਜ ਹੋਣ ਵਾਲੇ ਮਰੀਜ਼ਾਂ ਤੋਂ ਜ਼ਿਆਦਾ ਆ ਰਹੀ ਹੈ। ਕੱਲ ਸਥਾਨਕ ਹਸਪਤਾਲਾਂ ਤੋਂ 28 ਮਰੀਜ਼ ਡਿਸਚਾਰਜ ਕੀਤੇ ਗਏ ਜਦਕਿ 41 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ।
ਅੱਜ 31 ਮਰੀਜ਼ਾਂ ਨੂੰ ਹਸਪਤਾਲ ਤੋਂ ਡਿਸਚਾਰਜ ਕੀਤਾ ਗਿਆ ਜਦਕਿ ਨਵੇਂ ਮਰੀਜ਼ਾਂ ਦੀ ਗਿਣਤੀ 57 ਹੋ ਗਈ। ਪਿਛਲੇ 24 ਘੰਟਿਆਂ ਦੌਰਾਨ ਸਥਾਨਕ ਹਸਪਤਾਲਾਂ ਵਿਚ 62 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ, ਜਿਸ ਵਿਚ 57 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਜਦੋਂਕਿ 5 ਪਾਜ਼ੇਟਿਵ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ 20 ਦਸੰਬਰ ਨੂੰ 57 ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਰਜ ਕੀਤਾ ਗਈ ਸੀ, ਜਿਨ੍ਹਾਂ 4 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉੁਨ੍ਹਾਂ ਵਿਚੋਂ 3 ਜ਼ਿਲ੍ਹੇ ਦੇ ਰਹਿਣ ਵਾਲੇ ਜਦਕਿ ਇਕ ਨਵਾਂਸ਼ਹਿਰ ਦਾ ਰਹਿਣ ਵਾਲਾ ਸੀ। ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 25069 ਹੋ ਗਈ ਹੈ। ਇਨ੍ਹਾਂ ਵਿਚੋਂ 972 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਤੋਂ ਇਲਾਵਾ 3753 ਪਾਜ਼ੇਟਿਵ ਮਰੀਜ਼ ਦੂਜੇ ਸ਼ਹਿਰਾਂ ਅਤੇ ਸੂਬਿਆਂ ਨਾਲ ਸਬੰਧਤ ਹਨ। ਇਨ੍ਹਾਂ ਵਿਚੋਂ 459 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਅਧਿਕਾਰੀਆਂ ਮੁਤਾਬਕ ਪਾਜ਼ੇਟਿਵ ਮਰੀਜ਼ਾਂ ਵਿਚ 23682 ਮਰੀਜ਼ ਕੋਰੋਨਾ ਤੋਂ ਠੀਕ ਹੋ ਚੱਕੇ ਹਨ, ਜ਼ਿਲ੍ਹੇ ਵਿਚ 314 ਐਕਟਿਵ ਮਰੀਜ਼ ਰਹਿ ਗਏ ਹਨ।
ਪੰਜ ਹੈਲਥ ਕੇਅਰ ਵਰਕਰ ਆਏ ਪਾਜ਼ੇਟਿਵ
ਸਥਾਨਕ ਹਸਪਤਾਲਾਂ ਵਿਚ ਮਰੀਜ਼ਾਂ ਦਾ ਇਲਾਜ ਕਰ ਰਹੇ 5 ਹੈਲਥ ਕੇਅਰ ਵਰਕਰ ਪਾਜ਼ੇਟਿਵ ਆਏ ਹਨ। ਇਨ੍ਹਾਂ ਵਿਚੋਂ ਦੋ ਦਇਆਨੰਦ ਹਸਪਤਾਲ ਨਾਲ ਸਬੰਧਤ ਹਨ, ਇਨ੍ਹਾਂ ਵਿਚੋਂ ਇਕ ਸਟਾਫ ਨਰਸ ਅਤੇ ਇਕ ਕਾਰਡੀਐਕ ਅਨੈਸਥੈਟਿਕਸ਼ਾਮਲ ਹੈ। ਇਸ ਤੋਂ ਇਲਾਵਾ ਸਿਵਲ ਹਸਪਤਾਲ ਦੀ ਇਕ ਔਰਤ ਰੋਗ ਮਾਰਚ ਦੀਪ ਹਸਪਤਾਲ ਦਾ ਇਕ ਡਾਕਟਰ ਅਤੇ ਸੀ. ਐੱਮ. ਸੀ. ਦੀ ਇਕ ਸਟਾਫ ਨਰਸ਼ ਸ਼ਾਮਲ ਹਨ। ਸਿਹਤ ਅਧਿਕਾਰੀਆਂ ਮੁਤਾਬਕ ਨਵੇਂ ਸਾਲ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ 12 ਹੈਲਥ ਕੇਅਰ ਵਰਕਰ ਪਾਜ਼ੇਟਿਵ ਆ ਚੁੱਕੇ ਹਨ।
44 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ
ਸਿਹਤ ਵਿਭਾਗ ਨੇ ਅੱਜ 44 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ, ਜਿਸ ਨਾਲ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ 213 ਹੋ ਗਈ ਹੈ।
48 ਸ਼ੱਕੀ ਮਰੀਜ਼ ਹੋਮ ਕੁਆਰੰਟਾਈਨ ਵਿਚ ਭੇਜੇ
ਜ਼ਿਲ੍ਹਾ ਐਪੀਡੇਮਿਓਲੋਜਿਸਟ ਡਾ.ਰਮੇਸ਼ ਭਗਤ ਨੇ ਦੱਸਿਆ ਕਿ ਅੱਜ ਸਕ੍ਰੀਨਿੰਗ ਉਪਰੰਤ 48 ਸ਼ੱਕੀ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਗਿਆ ਹੈ ਜਿਸ ਨਾਲ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ 937 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 55380 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ।
2301 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਰੋਜ਼ਾਨਾ ਵਾਂਗ ਜ਼ਿਲ੍ਹੇ ਵਿਚ ਅੱਜ 2301 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗੲੈ ਹਨ। ਇਨ੍ਹਾਂ ਵਿਚ ਸਿਹਤ ਵਿਭਾਗ ਵੱਲੋਂ 1801 ਜਦੋਂ ਕਿ ਨਿਜੀ ਹਸਪਤਾਲਾਂ ਅਤੇ ਲੈਬਸ ਵੱਲੋਂ 500 ਵਿਅਕਤੀਆਂ ਦੇ ਸੈਂਪਲ ਲਏ ਗਏ, ਜਦੋਂਕਿ 1587 ਮਰੀਜ਼ਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ।
ਸਰਕਾਰੀ ਹਸਪਤਾਲਾਂ ਵਿਚ ਪੰਜ ਤਾਂ ਨਿਜੀ ਹਸਪਤਾਲਾਂ ਵਿਚ 84 ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ
ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਵਾਇਰਸ ਦੇ 5 ਪਾਜ਼ੇਟਿਵ ਮਰੀਜ਼ ਭਰਤੀ ਹੈ, ਜਦੋਂਕਿ ਨਿਜੀ ਹਸਪਤਾਲਾਂ ਵਿਚ ਇਹ ਗਿਣਤੀ 84 ਦੱਸੀ ਜਾਂਦੀ ਹੈ। ਇਸ ਤੋਂ ਇਲਾਵਾ 213 ਪਾਜ਼ੇਟਿਵ ਮਰੀਜ਼ ਹੋਮ ਆਈਸੋਲੇਸ਼ਨ ਵਿਚ ਹਨ। ਹਸਪਤਾਲਾਂ ਵਿਚ ਭਰਤੀ ਮਰੀਜ਼ਾਂ ਵਿਚ 3 ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਇਨ੍ਹਾਂ ਵਿਚੋਂ ਇਕ ਜ਼ਿਲੇ ਦਾ ਜਦੋਂਕਿ ਬਾਹਰੀ ਦੋ ਬਾਹਰੀ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਮ੍ਰਿਤਕ ਮਰੀਜ਼ਾਂ ਦਾ ਵੇਰਵਾ :
ਇਲਾਕਾ ਉਮਰ ਲਿੰਗ ਹਸਪਤਾਲ
ਸਰਾਭਾ ਨਗਰ (76) ਪੁਰਸ਼ਫੋਰਟਿਸ
ਪਿੰਡ ਆਲਮਗੀਰ (50) ਪੁਰਸ਼ ਜੀ. ਟੀ. ਬੀ.
ਜੰਮੂ ਕਾਲੋਨੀ (86) ਪੁਰਸ਼ ਰਘੂਨਾਥ
ਰੇਲਵੇ ਨੇ ਕੀਤਾ ਨਵੀਂਆਂ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ
NEXT STORY