ਬਠਿੰਡਾ (ਵਿਜੈ ਵਰਮਾ) : ਬਠਿੰਡਾ ਨੇੜਲੇ ਪਿੰਡ ਕੋਟ ਸ਼ਮੀਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕੋ ਦਿਨ 4 ਵਿਅਕਤੀਆਂ ਦੀ ਮੌਤ ਹੋਣ ਤੋਂ ਬਾਅਦ ਪਿੰਡ 'ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਇਨ੍ਹਾਂ ਮ੍ਰਿਤਕਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਮ੍ਰਿਤਕਾਂ ਵਿੱਚ ਪਿੰਡ ਦੇ ਸਾਬਕਾ ਪੰਚ, ਪੰਜਾਬ ਪੁਲਸ ਦੇ ਮੁਲਾਜ਼ਮ ਅਤੇ ਦੋ ਨੌਜਵਾਨ ਸ਼ਾਮਲ ਹਨ। ਜਾਣਕਾਰੀ ਮੁਤਾਬਕ ਪਿੰਡ ਦੇ ਗੁਰਜੰਟ ਸਿੰਘ ਸਾਬਕਾ ਸਰਪੰਚ ਪੁੱਤਰ ਹਰਨੇਕ ਸਿੰਘ, ਗੁਰਮੇਲ ਸਿੰਘ ਪੁੱਤਰ ਪ੍ਰਿਥੀ ਸਿੰਘ, ਗਾਂਧੀ ਪ੍ਰਜਾਪਤ ਅਤੇ ਗੁਰਪ੍ਰੀਤ ਸਿੰਘ ਪੁੱਤਰ ਸਵ. ਅੰਗਰੇਜ ਸਿੰਘ ਦੀ ਮੌਤ ਹੋਈ ਹੈ। ਇਨ੍ਹਾਂ ਚਾਰਾਂ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ, ਹਾਲਾਂਕਿ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਮੈਡੀਕਲ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਇਨ੍ਹਾਂ 'ਚੋਂ ਮ੍ਰਿਤਕ ਗੁਰਜੰਟ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ, ਜਦੋਂ ਕਿ ਗੁਰਮੇਲ ਸਿੰਘ ਬਿਜਲੀ ਮਕੈਨਿਕ ਸੀ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਆਪਣੇ ਪਿਤਾ ਦੀ ਥਾਂ ਪੰਜਾਬ ਪੁਲਸ ਵਿਭਾਗ 'ਚ ਨੌਕਰੀ ਕਰਦਾ ਸੀ। ਇਨ੍ਹਾਂ ਲੋਕਾਂ ਦੀ ਮੌਤ ਤੋਂ ਬਾਅਦ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਦੇ ਸਾਬਕਾ ਪੰਚ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਵਿਅਕਤੀਆਂ ਦੀ ਉਮਰ 50 ਸਾਲ ਤੋਂ ਵੱਧ ਸੀ, ਜਦਕਿ ਗੁਰਪ੍ਰੀਤ ਸਿੰਘ ਅਤੇ ਗੁਰਮੇਲ ਸਿੰਘ ਦੀ ਉਮਰ 50 ਸਾਲ ਤੋਂ ਘੱਟ ਸੀ। ਸਾਬਕਾ ਪੰਚ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟ ਉਮਰ ਵਿੱਚ ਜਾਨ ਗੁਆਉਣ ਵਾਲੇ ਦੋਵੇਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...
ਪਿੰਡਾ ਦੇ ਲੋਕਾਂ ਦਾ ਕੀ ਕਹਿਣਾ ਹੈ
ਪਿੰਡ ਦੇ ਕੁੱਝ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਹਾਰਟ ਅਟੈਕ ਕਾਰਨ ਹੋਣ ਵਾਲੀਆਂ ਮੌਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ ਕੁੱਝ ਪਿੰਡ ਵਾਸੀ ਕੋਰੋਨਾ ਮਹਾਮਾਰੀ ਦੌਰਾਨ ਲਗਾਈ ਗਈ ਵੈਕਸੀਨ ਨੂੰ ਵੀ ਇਸ ਨਾਲ ਜੋੜ ਕੇ ਦੇਖ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵੈਕਸੀਨ ਦਾ ਅਸਰ ਹੁਣ ਸਾਹਮਣੇ ਆ ਰਿਹਾ ਹੋ ਸਕਦਾ ਹੈ।
ਹਾਲਾਂਕਿ ਇਸ ਦਾਅਵੇ ਦੀ ਪੁਸ਼ਟੀ ਲਈ ਇਸ ਸਮੇਂ ਕੋਈ ਅਜਿਹਾ ਪੱਕਾ ਵਿਗਿਆਨਕ ਸਬੂਤ ਮੌਜੂਦ ਨਹੀਂ ਹੈ, ਜਿਸ ਦੇ ਆਧਾਰ ’ਤੇ ਕੋਟ ਸ਼ਮੀਰ 'ਚ ਹੋਈਆਂ ਇਨ੍ਹਾਂ ਚਾਰ ਮੌਤਾਂ ਨੂੰ ਕੋਰੋਨਾ ਵੈਕਸੀਨ ਕਾਰਨ ਹੋਈਆਂ ਮੌਤਾਂ ਕਿਹਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ ਹੋਇਆ, ਕਿਸੇ ਨੇ ਸੋਚਿਆ ਨਾ ਸੀ
ਘੱਟਦੀ ਸਰੀਰਕ ਸਮਰੱਥਾ ਵੀ ਬਣ ਰਹੀ ਹੈ ਚਿੰਤਾ ਦਾ ਕਾਰਨ
ਇਸ ਸਾਰੇ ਮਾਮਲੇ ਦਾ ਇੱਕ ਹੋਰ ਗੰਭੀਰ ਪੱਖ ਨੌਜਵਾਨਾਂ ਦੀ ਘੱਟ ਰਹੀ ਸਰੀਰਕ ਸਮਰੱਥਾ ਹੈ। ਅੱਜ ਦੇ ਸਮੇਂ ਵਿੱਚ ਨੌਜਵਾਨਾਂ ਵਿੱਚ ਕਸਰਤ ਦੀ ਘਾਟ, ਲਗਾਤਾਰ ਬੈਠੇ ਰਹਿਣ ਦੀ ਆਦਤ, ਮੋਟਾਪਾ, ਤੰਬਾਕੂਨੋਸ਼ੀ, ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਵਰਗੀਆਂ ਸਮੱਸਿਆਵਾਂ ਵਧ ਰਹੀਆਂ ਹਨ। ਇਨ੍ਹਾਂ ਸਾਰੇ ਕਾਰਕਾਂ ਦਾ ਸਰੀਰ ਅਤੇ ਦਿਲ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Work Permit ਦਿਵਾਉਣ ਦੇ ਨਾਂ 'ਤੇ ਪੌਣੇ 2 ਲੱਖ ਰੁਪਏ ਦੀ ਠੱਗੀ!
NEXT STORY