ਜਲੰਧਰ (ਰੱਤਾ) : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਨੂੰ ਫੈਲਿਆਂ ਭਾਵੇਂ ਇਕ ਸਾਲ ਹੋ ਚੁੱਕਾ ਹੈ ਪਰ ਸ਼ਨੀਵਾਰ ਵੀ ਜ਼ਿਲ੍ਹੇ ’ਚ ਇਕ ਵਾਰ ਫਿਰ ਤੋਂ ਵੱਡਾ ਧਮਾਕਾ ਹੋਇਆ ਹੈ। ਇਸ ਦਿਨ ਜਿੱਥੇ 5 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ, ਉੱਥੇ ਹੀ 400 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਤੋਂ ਕੁਲ ਜਿਨ੍ਹਾ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਉਨ੍ਹਾਂ ’ਚ ਕੁਝ ਦੂਜੇ ਜ਼ਿਲਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ।
2762 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 224 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 2762 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 224 ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5828 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਭਾਜਪਾ ਦੀ ਸੂਬਾ ਸੈਕਟਰੀ ਦਾ ਤਲਵੰਡੀ ਭਾਈ 'ਚ ਕਿਸਾਨਾਂ ਨੇ ਵਿਰੋਧ ਕੀਤਾ
ਕੁਲ ਸੈਂਪਲ - 734210
ਨੈਗੇਟਿਵ ਆਏ - 671247
ਪਾਜ਼ੇਟਿਵ ਆਏ - 27863
ਡਿਸਚਾਰਜ ਹੋਏ - 23874
ਮੌਤਾਂ ਹੋਈਆਂ - 873
ਐਕਟਿਵ ਕੇਸ - 3116
ਇਹ ਵੀ ਪੜ੍ਹੋ : ਅੰਸਾਰੀ ਦੇ ਕੈਪਟਨ ਅਤੇ ਰੰਧਾਵਾ ਨਾਲ ਸਬੰਧਾਂ ਦੀ ਹੋਵੇ ਸੀ. ਬੀ. ਆਈ. ਜਾਂਚ : ਹਰਪਾਲ ਚੀਮਾ
ਕੋਰੋਨਾ ਵੈਕਸੀਨੇਸ਼ਨ : 1415 ਸੀਨੀਅਰ ਨਾਗਰਿਕਾਂ ਸਮੇਤ 3296 ਨੇ ਲੁਆਇਆ ਟੀਕਾ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ 3296 ਲੋਕਾਂ ਨੇ ਟੀਕਾ ਲੁਆਇਆ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 3296 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ਵਿਚ 1415 ਸੀਨੀਅਰ ਨਾਗਰਿਕ, 312 ਹੈਲਥ ਕੇਅਰ ਵਰਕਰਜ਼, 997 ਫਰੰਟਲਾਈਨ ਵਰਕਰਜ਼ ਅਤੇ 45 ਤੋਂ 59 ਸਾਲ ਦੀ ਉਮਰ ਦੇ 572 ਉਹ ਲੋਕ ਸਨ, ਜਿਹੜੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਵਰਗੀ ਕਿਸੇ ਹੋਰ ਬੀਮਾਰੀ ਤੋਂ ਪੀੜਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੁਲ ਲੋਕਾਂ ਵਿਚੋਂ 198 ਨੇ ਵੈਕਸੀਨ ਦੀ ਦੂਜੀ ਡੋਜ਼ ਲੁਆਈ।
ਇਹ ਵੀ ਪੜ੍ਹੋ : ਭਾਜਪਾ ਆਗੂ ਦਾ ਵੱਡਾ ਦੋਸ਼, ਗਾਂਧੀ ਪਰਿਵਾਰ ਦੇ ਹੁਕਮਾਂ ’ਤੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਕੈਪਟਨ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਹੁਸ਼ਿਆਰਪੁਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ
NEXT STORY