ਪਟਿਆਲਾ (ਬਲਜਿੰਦਰ) : ਪਟਿਆਲਾ-ਸਮਾਣਾ ਰੋਡ ’ਤੇ ਬੀਤੀ ਸ਼ਾਮ ਨੂੰ ਪੀ. ਆਰ. ਟੀ. ਸੀ. ਦੀ ਬੱਸ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ’ਚ 4 ਵਿਅਕਤੀਆਂ ਦੀ ਮੌਤ ਹੋ ਗਈ। ਜਦੋਂ ਕਿਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਮੌਕੇ ’ਤੇ ਖੜ੍ਹੇ ਲੋਕਾਂ ਨੇ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਇਲਾਜ ਲਈ ਪਹੁੰਚਾਇਆ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਕਨਾਚੂਰ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ 'ਝੋਨੇ' ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ, ਕੀਤੇ ਗਏ ਖ਼ਾਸ ਪ੍ਰਬੰਧ
ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਨੰਬਰ ਕਾਰ ’ਚ 5 ਵਿਅਕਤੀ, ਜੋ ਕਿ ਪੀ. ਵੀ. ਸੀ. ਲਾਉਣ ਦਾ ਕੰਮ ਕਰਦੇ ਹਨ, ਸ਼ਨੀਵਾਰ ਨੂੰ ਸਵਾਰ ਹੋ ਕੇ ਆਪਣੇ ਘਰ ਵਾਪਸ ਜਾ ਰਹੇ ਸਨ। ਕਾਰ ’ਚ ਸਵਾਰ ਵਿਅਕਤੀਆਂ ’ਚ ਕੁੰਵਰ, ਸਾਹਿਲ, ਬੰਟੀ, ਪਰਮਜੀਤ ਅਤੇ ਸੋਨੂੰ ਵਾਸੀ ਪਿੰਡ ਘਨੌਰੀ ਖੇੜਾ ਨਾਮ ਦੇ ਵਿਅਕਤੀ ਸ਼ਾਮਲ ਸਨ। ਇਸ ਕਾਰ ਨੂੰ ਪਿੰਡ ਢੱਕਡ਼ੱਬਾ ਕੋਲ ਪੀ. ਆਰ. ਟੀ. ਸੀ. ਦੀ ਬੱਸ ਨੇ ਜ਼ੋਰਦਾਰ ਟੱਕਰ ਮਾਰੀ, ਜਿਸ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਜ਼ਖਮੀਂ ਹੋ ਗਏ।
ਇਹ ਵੀ ਪੜ੍ਹੋ : ਸਿਰਫਿਰੇ ਨੌਜਵਾਨ ਨੇ ਸ਼ਰੇਆਮ ਅਗਵਾ ਕੀਤੀ ਨਾਬਾਲਗ ਕੁੜੀ, ਦੇਖਦਾ ਰਹਿ ਗਿਆ ਟੱਬਰ
ਜਦੋਂ ਦੋਵਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਪਹੁੰਚਾਇਆ ਗਿਆ ਤਾਂ ਉਨ੍ਹਾਂ ’ਚੋਂ ਇਕ ਹੋਰ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਡਕਾਲਾ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਬਲਜੀਤ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚਾ ਦਿੱਤਾ।
ਇਹ ਵੀ ਪੜ੍ਹੋ : ਖ਼ੂਬਸੂਰਤ ਸ਼ਹਿਰ ਚੰਡੀਗੜ੍ਹ ਲਈ ਕੇਂਦਰ ਦਾ ਅਹਿਮ ਐਲਾਨ, ਸੜਕਾਂ 'ਤੇ ਦੌੜਨਗੀਆਂ 'ਇਲੈਕਟ੍ਰਿਕ ਬੱਸਾਂ'
ਦੂਜੇ ਪਾਸੇ ਟੱਕਰ ਮਾਰਨ ਤੋਂ ਬਾਅਦ ਬੱਸ ਦਾ ਡਰਾਈਵਰ ਗੱਡੀ ਛੱਡ ਕੇ ਫਰਾਰ ਹੋ ਗਿਆ। ਫਿਲਹਾਲ ਪੁਲਸ ਵੱਲੋਂ ਬੱਸ ਨੂੰ ਵੀ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਪੰਜਾਬ 'ਚ 'ਝੋਨੇ' ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ, ਕੀਤੇ ਗਏ ਖ਼ਾਸ ਪ੍ਰਬੰਧ
NEXT STORY