ਜਲਾਲਾਬਾਦ (ਬਜਾਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਪਿੰਡ ਟਿਵਾਣਾ ਕਲਾਂ ਵਿਖੇ ਛਾਪੇਮਾਰੀ ਕਰਕੇ 5 ਹਜ਼ਾਰ ਨਸ਼ੀਲੀਆ ਗੋਲੀਆ ਸਣੇ ਇੱਕੋ ਪਰਿਵਾਰ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਦੇ ਨਾਲ ਗਸ਼ਤ ਦੌਰਾਨ ਨਵਾਂ ਬਿਜਲੀ ਘਰ ਦੇ ਸਾਹਮਣੇ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਗੁਰਨਾਮ ਸਿੰਘ ਉਰਫ਼ ਗਾਮੀ ਪੁੱਤਰ ਠਾਕਰ ਸਿੰਘ, ਰਾਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ, ਅਜੇ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ਸਵਰਨਾ ਰਾਣੀ ਪੱਤਨੀ ਗੁਰਨਾਮ ਸਿੰਘ ਵਾਸੀਆਨ ਟਿਵਾਣਾ ਕਲਾਂ ਨਸ਼ੇ ਦੀਆ ਗੋਲੀਆ ਵੇਚਣ ਦਾ ਕੰਮ ਕਰਦੇ ਹਨ।
ਉਹ ਇਸ ਸਮੇਂ ਆਪਣੇ ਘਰ ਦੇ ਸਾਹਮਣੇ ਗਲੀ ਵਿਚ ਸ਼ਰੇਆਮ ਗੋਲੀਆ ਵੇਚ ਰਹੇ ਹਨ। ਇਸ ਮਗਰੋਂ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਇਨ੍ਹਾਂ ਵਿਅਕਤੀਆਂ ਨੂੰ 5 ਹਜ਼ਾਰ ਨਸ਼ੇ ਦੀਆ ਗੋਲੀਆ ਸਮੇਤ ਕਾਬੂ ਕਰ ਲਿਆ ਹੈ। ਥਾਣਾ ਸਿਟੀ ਜਲਾਲਾਬਾਦ ਵਿਖੇ ਗੁਰਨਾਮ ਸਿੰਘ, ਰਾਜਿੰਦਰ ਸਿੰਘ, ਅਜੇ ਸਿੰਘ ਅਤੇ ਸਵਰਨਾ ਰਾਣੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਨੂੰ ਲੈ ਮੁੜ ਬੋਲੀ ਕੰਗਨਾ ਰਣੌਤ, ਸ਼ਰੇਆਮ ਆਖੀ ਇਹ ਵੱਡੀ ਗੱਲ
NEXT STORY