ਫਗਵਾੜਾ (ਜਲੋਟਾ)-ਐੱਸ. ਐੱਸ. ਪੀ. ਗੌਰਵ ਤੁਰਾ ਵੱਲੋਂ ਜ਼ਿਲ੍ਹੇ ’ਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਗਵਾੜਾ ਪੁਲਸ ਨੇ ਗੈਂਗਵਾਰ ਅਤੇ ਕੁੱਟਮਾਰ ਆਦਿ ਕਰਨ ’ਚ ਸ਼ਾਮਲ ਸ਼ਾਤਿਰ ਗਿਰੋਹ ਦੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਨਾਜਾਇਜ਼ ਅਸਲਾ, ਗੋਲੀ ਸਿੱਕਾ ਅਤੇ ਤੇਜ਼ਧਾਰ ਹਥਿਆਰ ਸਮੇਤ ਮੋਟਰਸਾਈਕਲ ਬਰਾਮਦ ਹੋਏ ਹਨ। ਐੱਸ. ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਫਗਵਾੜਾ ਪੁਲਸ ਵੱਲੋਂ ਬੇਨਕਾਬ ਕੀਤੇ ਗਏ ਗਿਰੋਹ ਨੂੰ ਗ੍ਰਿਫ਼ਤਾਰ ਕਰਨ ’ਚ ਡੀ. ਐੱਸ. ਪੀ. ਫਗਵਾੜਾ ਭਾਰਤ ਭੂਸ਼ਣ ਸੀ. ਆਈ. ਏ. ਸਟਾਫ਼ ਫਗਵਾੜਾ ਦੇ ਮੁਖੀ ਐੱਸ. ਆਈ. ਬਿਸਮਨ ਸਿੰਘ ਸਾਹੀ ਅਤੇ ਸਤਨਾਮਪੁਰਾ ਫਗਵਾੜਾ ਦੇ ਐੱਸ. ਐੱਚ. ਓ. ਇੰਸਪੈਕਟਰ ਹਰਦੀਪ ਸਿੰਘ ਸਮੇਤ ਪੁਲਸ ਟੀਮ ਦੀ ਸ਼ਲਾਘਾਯੋਗ ਕਾਰਵਾਈ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲਣ ਮਗਰੋਂ ਇਲਾਕੇ ’ਚ ਕੀਤੀ ਗਈ ਨਾਕਾਬੰਦੀ ਦੌਰਾਨ ਗੈਂਗ ’ਚ ਸ਼ਾਮਲ ਪ੍ਰਿੰਸ ਕੁਮਾਰ ਉਰਫ਼ ਲਾਲਾ ਪ੍ਰਿਆਸ਼ੂ ਦੋਵੇਂ ਪੁੱਤਰ ਆਸ਼ ਨਾਰਾਇਣ ਵਾਸੀ ਨੰਗਲ ਕਾਲੋਨੀ ਫਗਵਾੜਾ, ਅਰਸ਼ ਪ੍ਰੀਤ ਸਿੰਘ ਉਰਫ਼ ਅਰਸ਼ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਟੱਪਾਈ ਥਾਣਾ ਸਦਰ ਕਪੂਰਥਲਾ ਹਾਲ ਵਾਸੀ ਨੰਗਲ ਕਾਲੋਨੀ ਫਗਵਾੜਾ ਅਤੇ ਇਨ੍ਹਾਂ ਦੇ ਨਾਲ ਹੀ ਸ਼ਾਮਲ ਇਨ੍ਹਾਂ ਦਾ ਦੀ ਇਕ ਹੋਰ ਸਾਥੀ, ਜਿਸ ਦੀ ਪਛਾਣ ਜਸ਼ਨਪ੍ਰੀਤ ਪੁੱਤਰ ਸੁਰਿੰਦਰ ਸਿੰਘ ਵਾਸੀ ਬਸੰਤ ਨਗਰ ਥਾਣਾ ਸਤਨਾਮਪੁਰਾ ਫਗਵਾੜਾ ਹਾਲ ਵਾਸੀ ਮੰਡੀ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੂਫ਼ਾਨ ਨੇ ਘੇਰਿਆ ਚੰਡੀਗੜ੍ਹ ਤੇ ਮੋਹਾਲੀ, ਦਿਨ ਵੇਲੇ ਛਾਇਆ ਹਨ੍ਹੇਰਾ (ਵੀਡੀਓ)
ਐੱਸ. ਪੀ. ਭੱਟੀ ਨੇ ਦੱਸਿਆ ਕਿ ਗੈਂਗਸਟਰਾਂ ਕੋਲੋਂ 2 ਪਿਸਤੌਲ (32 ਬੋਰ), 8 ਜ਼ਿੰਦਾ ਰੋਂਦ, 2 ਲੋਹੇ ਦੇ ਤਿੱਖੇ ਦਾਤਰ ਸਮੇਤ ਮੋਟਰਸਾਈਕਲ ਮਾਰਕਾ ਸਪਲੈਂਡਰ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਦੌਰਾਨ ਇਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਚੱਲ ਰਹੀ ਹੈ ਅਤੇ ਹਾਲੇ ਤੱਕ ਮਿਲੀ ਜਾਣਕਾਰੀ ਮੁਤਾਬਕ ਇਹ ਗੈਂਗ ਕੁੱਟਮਾਰ ਗੈਂਗਵਾਰ ਆਦੀ ਦੇ ਮਾਮਲਿਆਂ ’ਚ ਸ਼ਾਮਲ ਰਿਹਾ ਹੈ। ਜਦੋਂ ਇਸ ਗੈਂਗ ਨੂੰ ਬੇਨਕਾਬ ਕੀਤਾ ਗਿਆ ਤੱਦ ਇਹ ਫਗਵਾੜੇ ’ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾੜ ਵਿਚ ਸਨ ਪਰ ਪੁਲਸ ਵੱਲੋਂ ਸਮਾਂ ਰਹਿੰਦੇ ਕੀਤੀ ਗਈ ਤੁਰੰਤ ਕਾਰਵਾਈ ਸਦਕਾ ਇਹ ਗੈਂਗ ਆਪਣੇ ਮਨਸੂਬਿਆਂ ’ਚ ਸਫ਼ਲ ਨਹੀਂ ਹੋ ਪਾਇਆ ਹੈ। ਐੱਸ. ਪੀ. ਭੱਟੀ ਨੇ ਕਿਹਾ ਕਿ ਫਗਵਾੜਾ ’ਚ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਕੋਈ ਵੀ ਗੈਰ-ਕਾਨੂੰਨੀ ਅਤੇ ਮਾੜੀਆਂ ਕਾਰਗੁਜ਼ਾਰੀਆਂ ’ਚ ਸ਼ਾਮਲ ਹੋਵੇਗਾ, ਉਸ ਖਿਲਾਫ ਬਿਨਾਂ ਕਿਸੇ ਪੱਖਪਾਤ ਤੋਂ ਪੁਲਸ ਸਖ਼ਤ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਅਗਲੇ 6 ਦਿਨ ਭਾਰੀ, ਇਹ ਜ਼ਿਲ੍ਹੇ ਰਹਿਣ ਸਾਵਧਾਨ, ਪੜ੍ਹੋ ਤਾਜ਼ਾ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦੁਆਰਾ ਸਾਹਿਬ ਦੀ ਜ਼ਮੀਨ ਲਈ ਚਲਾਈਆਂ ਗੋਲੀਆਂ, 12 ਲੋਕਾਂ ਖਿਲਾਫ਼ ਪਰਚਾ ਤੇ ਤਿੰਨ ਕਾਬੂ
NEXT STORY