ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੀ ਮਦਦ ਨਾਲ ਨਸ਼ੀਲੇ ਪਦਾਰਥਾਂ ਤੇ ਗੈਰਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 42.983 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਸਟਾਰ ਮਾਰਕ ਪਿਸਤੌਲ, 46 ਜ਼ਿੰਦਾ .30 ਬੋਰ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ
ਪੁਲਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁੱਢਲੀ ਪੁੱਛਗਿੱਛ ਵਿੱਚ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ, ਪੁਲਸ ਅਧਿਕਾਰੀਆਂ ਮੁਤਾਬਕ ਫਰਾਰ ਮੁਲਜ਼ਮਾਂ ਦਾ ਪਤਾ ਲਗਾਉਣ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕਬਜ਼ੇ ਦੀ ਲੜੀ ਦੀ ਪੁਸ਼ਟੀ ਕਰਨ ਅਤੇ ਇਸ ਪਿੱਛੇ ਚੱਲ ਰਹੀ ਵਿਆਪਕ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਜਾਂਚ ਤੇਜ਼ੀ ਨਾਲ ਜਾਰੀ ਹੈ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗਾਈਡਲਾਈਨਜ਼ ਦੀ ਪਾਲਣਾ ਕੀਤੇ ਬਿਨਾਂ ਪੰਜਾਬ ਸਰਕਾਰ ਨੇ ਕੀਤਾ ਮੁਲਾਜ਼ਮ ਦਾ ਤਬਾਦਲਾ
NEXT STORY