ਅਬੋਹਰ (ਸੁਨੀਲ) : ਬੀਤੀ ਰਾਤ ਪਿੰਡ ਢਾਬਾਂ ਕੋਕਰੀਆ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਨੇ ਆਪਸ ’ਚ ਭਿੜ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਖੂਨੀ ਟਕਰਾਅ ਨੂੰ ਅੰਜਾਮ ਦਿੱਤਾ, ਜਿਸ ’ਚ ਚਾਰ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸਦਰ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ੇਰੇ ਇਲਾਜ ਸਾਬਕਾ ਪਟਵਾਰੀ ਬਲਵਿੰਦਰ ਸਿੰਘ ਪੁੱਤਰ ਲਾਲ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ 10 ਮਰਲੇ ਜ਼ਮੀਨ ਹੈ, ਜਿਸ ਦੀ ਮਿਣਤੀ ਹੋਈ ਹੈ।
ਬੀਤੀ ਰਾਤ ਜਦੋਂ ਉਹ ਆਪਣੀ ਜ਼ਮੀਨ ’ਚ ਕਣਕ ਦੀ ਬਿਜਾਈ ਕਰ ਰਹੇ ਸੀ ਤਾਂ ਉਸ ਸਮੇਂ ਗੁਆਂਢੀ ਖੇਤ ਮਾਲਕ, ਜੋ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਹੈ, ਆਪਣੇ ਦਰਜਨ ਭਰ ਸਾਥੀਆਂ ਨਾਲ ਤੇਜ਼ਧਾਰ ਹਥਿਆਰ ਲੈ ਕੇ ਆਏ ਅਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਉਕਤ ਵਿਅਕਤੀਆਂ ਨੇ ਉਨ੍ਹਾਂ ਦੀ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਇਸ ਤੋਂ ਇਲਾਵਾ ਉਸ ਦੇ ਲਡ਼ਕੇ ਕੁਲਦੀਪ ਅਤੇ ਭਤੀਜੇ ਬਾਬੂ ਪੁੱਤਰ ਜੋਗਿੰਦਰ ਨੂੰ ਵੀ ਜ਼ਖਮੀ ਕਰ ਦਿੱਤਾ।
ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਇਸੇ ਮਾਮਲੇ ’ਚ ਜ਼ਖਮੀ ਦੂਸਰੀ ਧਿਰ ਦੇ ਮਨਪ੍ਰੀਤ ਪੁੱਤਰ ਅੰਗਰੇਜ਼ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨੀ ਲੜਾਈ ਨਹੀਂ, ਸਗੋਂ ਪਾਣੀ ਦੀ ਵਾਰੀ ਨੂੰ ਲੈ ਕੇ ਝਗੜਾ ਹੋਇਆ ਹੈ। ਬੀਤੀ ਰਾਤ ਉਹ ਆਪਣੇ ਖੇਤ ’ਚ ਲਾਈ ਜਾ ਰਹੀ ਪਾਣੀ ਦੀ ਵਾਰੀ ਨੂੰ ਬੰਦ ਕਰਨ ਗਿਆ ਤਾਂ ਉਕਤ ਪਹਿਲੀ ਧਿਰ ਦੇ ਲੋਕਾਂ ਨੇ ਉਸ ’ਤੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ।
ਭਿਆਨਕ ਹਾਦਸੇ ਦੌਰਾਨ 22 ਸਾਲਾ ਨੌਜਵਾਨ ਦੀ ਮੌਤ
NEXT STORY