ਜਲੰਧਰ (ਸ਼ੋਰੀ)- ਸੰਯੁਕਤ ਰਾਜ ਅਮਰੀਕਾ ਵਿਚ ਨਾਜਾਇਜ਼ ਤਰੀਕੇ ਨਾਲ ਰਹਿ ਰਹੇ ਲੋਕਾਂ ਨੂੰ ਡਿਪੋਰਟ ਕੀਤਾ ਗਿਆ, ਜਿਨ੍ਹਾਂ ਵਿਚੋਂ 4 ਨੌਜਵਾਨ ਜੋਕਿ ਜਲੰਧਰ ਜ਼ਿਲ੍ਹੇ ਦੇ ਦਿਹਾਤੀ ਇਲਾਕੇ ਦੇ ਰਹਿਣ ਵਾਲੇ ਸਨ, ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਉਨ੍ਹ ਦੇ ਪਰਿਵਾਰਕ ਮੈਂਬਰਾਂ ਨਾਲ ਮਿਲਾਉਣ ਵਿਚ ਦਿਹਾਤੀ ਪੁਲਸ ਨੇ ਉਨ੍ਹਾਂ ਦੀ ਮਦਦ ਕੀਤੀ। ਜਲੰਧਰ ਦੇ ਐੱਸ. ਐੱਸ. ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਕ ਸਾਂਝੇ ਯਤਨ ਵਿਚ ਜਲੰਧਰ ਦਿਹਾਤੀ ਪੁਲਸ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਹਾਲ ਹੀ ’ਚ ਅਮਰੀਕਾ ਤੋਂ ਡਿਪੋਰਟ ਕੀਤੇ ਚਾਰ ਵਿਅਕਤੀਆਂ ’ਚੋਂ ਚਾਰ ਜਲੰਧਰ ਦਿਹਾਤੀ ਪੁਲਸ ਦੇ ਅਧਿਕਾਰ ਖੇਤਰ ਨਾਲ ਸਬੰਧਤ ਸਨ।

ਉਨ੍ਹਾਂ ਦਿਹਾਤੀ ਪੁਲਸ ਦੀਆਂ ਵੱਖ-ਵੱਖ ਟੀਮਾਂ ਰਾਹੀਂ ਉਨ੍ਹਾਂ ਨੂੰ ਸਫ਼ਲਤਾਪੂਰਵਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ, ਜਿਸ ਵਿਚ ਡੀ. ਐੱਸ. ਪੀ. ਦੀ ਨਿਗਰਾਨੀ ਹੇਠ ਸਬੰਧਤ ਥਾਣਿਆਂ ਦੇ ਐੱਸ. ਐੱਚ. ਓਜ਼ ਵੱਲੋਂ ਅਹਿਮ ਭੂਮਿਕਾ ਅਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਹਰੇਕ ਡਿਪੋਰਟ ਕੀਤੇ ਵਿਅਕਤੀ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਘਰ ਪਹੁੰਚਣ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਪਹਿਲਾਂ ਹੀ ਕਾਫ਼ੀ ਅਪਮਾਨ ਝੱਲਣਾ ਪਿਆ ਹੈ ਅਤੇ ਇਹ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਹ ਹਵਾਈ ਅੱਡੇ ਤੋਂ ਉਨ੍ਹਾਂ ਦੇ ਪਰਿਵਾਰਾਂ ਕੋਲ ਸੁਰੱਖਿਅਤ ਅਤੇ ਸਨਮਾਨਜਨਕ ਵਾਪਸੀ ਨੂੰ ਯਕੀਨੀ ਬਣਾਵੇ। ਆਪਣੇ ਪਰਿਵਾਰਾਂ ਨੂੰ ਮਿਲਣ ਵਾਲਿਆਂ ਵਿਚ ਭੋਗਪੁਰ ਦੇ ਮੁਹੱਲਾ ਰੂਪਨਗਰ ਦੇ ਜਗਤਾਰ ਸਿੰਘ ਦੇ ਪੁੱਤਰ ਪਾਰਸ ਦਾ ਉਸ ਦੇ ਮਾਪਿਆਂ ਨੇ ਸਵਾਗਤ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਪਿਓ ਨੇ ਇਕਲੌਤੇ ਪੁੱਤ ਨੂੰ ਗੋਲ਼ੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਬਿਲਗਾ ਦੇ ਪੱਤੀ ਭੋਜਾ ਦੇ ਰਹਿਣ ਵਾਲੇ ਕਮਲਜੀਤ ਦੇ ਪੁੱਤਰ ਅਮਿਤ ਬੱਧਣ ਵੀ ਘਰ ਵਾਪਸ ਆ ਗਿਆ। ਨਿਊ ਮਾਰਕੀਟ ਗੋਰਾਇਆ ਦੇ ਹਰਦੀਪ ਸਿੰਘ ਦੇ ਪੁੱਤਰ ਪ੍ਰਦੀਪ ਸਿੰਘ ਦਾ ਸਵਾਗਤ ਉਸ ਦੀ ਮਾਂ ਸੁਰਿੰਦਰ ਕੌਰ ਨੇ ਕੀਤਾ ਜਦਕਿ ਕਰਤਾਰਪੁਰ ਦੇ ਗੁਰਚਰਨ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਦਾ ਸਵਾਗਤ ਉਸ ਦੇ ਪਰਿਵਾਰ ਨੇ ਕੀਤਾ। ਜਲੰਧਰ ਦਿਹਾਤੀ ਪੁਲਸ ਨੇ ਜ਼ਰੂਰੀ ਦਸਤਾਵੇਜ਼ ਤਿਆਰ ਕਰਨ ’ਚ ਮਦਦ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁਚਾਰੂ ਢੰਗ ਨਾਲ ਸੌਂਪਣਾ ਯਕੀਨੀ ਬਣਾਇਆ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਹੋਟਲਾਂ 'ਚ ਪੁਲਸ ਨੇ ਕਰ 'ਤੀ ਅਚਾਨਕ ਛਾਪੇਮਾਰੀ, ਪਈਆਂ ਭਾਜੜਾਂ
ਮਨੁੱਖੀ ਸਮੱਗਲਿੰਗ ’ਚ ਸ਼ਾਮਲ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਐੱਸ. ਐੱਸ. ਪੀ. ਖੱਖ
ਐੱਸ. ਐੱਸ. ਪੀ. ਖੱਖ ਨੇ ਕਿਹਾ ਕਿ ਮਨੁੱਖੀ ਸਮੱਗਲਿੰਗ ’ਚ ਸ਼ਾਮਲ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਵਿਸਥਾਰਤ ਜਾਂਚ ਕੀਤੀ ਜਾਵੇਗੀ। ਮਨੁੱਖੀ ਸਮੱਗਲਰ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਫਿਲਹਾਲ ਵਿਦੇਸ਼ਾਂ ਤੋਂ ਵਾਪਸ ਆਏ ਲੋਕਾਂ ਨੂੰ ਕੁਝ ਸਮੇਂ ਲਈ ਆਪਣੇ ਪਰਿਵਾਰਾਂ ਨਾਲ ਰਹਿਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਮਾਨਸਿਕ ਸਥਿਤੀ ਪੂਰੀ ਤਰ੍ਹਾਂ ਠੀਕ ਹੋ ਸਕੇ। ਇਸ ਤੋਂ ਬਾਅਦ ਪੁਲਸ ਉਨ੍ਹਾਂ ਤੋਂ ਪੂਰੀ ਜਾਣਕਾਰੀ ਪ੍ਰਾਪਤ ਕਰੇਗੀ ਅਤੇ ਮਨੁੱਖੀ ਸਮੱਗਲਿੰਗ ’ਚ ਸ਼ਾਮਲ ਲੋਕਾਂ ਵਿਰੁੱਧ ਕੇਸ ਦਰਜ ਕਰੇਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰੇਗੀ।
ਇਹ ਵੀ ਪੜ੍ਹੋ : ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕੀਤੀ ਖ਼ਾਸ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁੱਤ ਨੂੰ ਸਕੂਲ ਛੱਡਣ ਗਈ ਮਾਂ, ਫ਼ਿਰ ਹੋਇਆ ਉਹ ਜੋ ਸੋਚਿਆ ਨਾ ਸੀ
NEXT STORY