ਫਿਰੋਜ਼ਪੁਰ (ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੂੰ 4 ਕਿੱਲੋ 998 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕਰਨ 'ਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਸਬੰਧ 'ਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 3 ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ ਕੰਪਨੀ 99 ਬਟਾਲੀਅਨ ਬੀ. ਐੱਸ. ਐੱਫ. ਬੀ. ਓ. ਪੀ. ਕੱਸੋ ਕੇ ਵੱਲੋਂ ਪੱਤਰ ਮੌਸੂਲ ਹੋਇਆ ਕਿ ਡਰੋਨ ਰਾਹੀਂ ਕਿਸੇ ਅਣਪਛਾਤੇ ਵਿਅਕਤੀਆਂ ਨੇ ਹੈਰੋਇਨ ਦੀ ਖ਼ੇਪ ਮੰਗਵਾਈ ਹੈ। ਇਸ ’ਤੇ ਬੀ. ਐੱਸ. ਐੱਫ. ਦੇ ਪੱਤਰ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਕਿਹਾ ਹੈ।
ਪੁਲਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ 519 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਗਿਆ। ਇਸੇ ਹੀ ਥਾਣੇ ਦੇ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਉਹ ਸੀ. ਆਈ. ਏ. ਸਟਾਫ਼ ਸਮੇਤ ਪੁਲਸ ਪਾਰਟੀ ਰਵਾਨਾ ਗਸ਼ਤ ਸੀ ਤਾਂ ਪਿੰਡ ਗਿੱਲਾ ਲਾਗੇ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਜਸਵੀਰ ਸਿੰਘ ਉਰਫ਼ ਗੱਗੂ ਪੁੱਤਰ ਫੁੰਮਣ ਸਿੰਘ ਅਤੇ ਰਾਜਪਾਲ ਸਿੰਘ ਉਰਫ਼ ਵਿੱਕੀ ਪੁੱਤਰ ਹਰਜੀਤ ਸਿੰਘ ਵਾਸੀਅਨ ਪਿੰਡ ਚੱਕ ਬਲੋਚਾ ਵਾਲਾ ਉਰਫ਼ ਮਹਾਲਮ ਥਾਣਾ ਵੈਰੋਕੇ ਜ਼ਿਲ੍ਹਾ ਫਾਜ਼ਿਲਕਾ ਕੋਲ ਨਸ਼ੀਲਾ ਪਦਾਰਥ ਹੈਰੋਇਨ ਹੈ। ਉਹਅੱਗੇ ਵੇਚਣ ਲਈ ਇਸ ਇਲਾਕੇ ਵਿਚ ਘੁੰਮ ਫਿਰ ਰਹੇ ਹਨ। ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਦੋਸ਼ੀ ਜਸਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 4 ਕਿੱਲੋ 479 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਦਿੱਲੀ ਦੇ ਪੈਰਾਂ 'ਚ ਡਿੱਗਣ ਵਾਲਿਆਂ ਨੂੰ SGPC 'ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ: SAD
NEXT STORY