ਤਰਨਤਾਰਨ (ਰਾਜੂ)- ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਂਦੇ ਪਿੰਡ ਕਾਲੀਆ ਵਿਖੇ ਇਕ ਕਿਸਾਨ ਦੇ ਖੇਤਾਂ ਵਿਚੋਂ ਤਲਾਸ਼ੀ ਦੌਰਾਨ 4 ਕਿਲੋ 405 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਕ ਥਾਣਾ ਵਲਟੋਹਾ ਅਧੀਨ ਆਉਂਦੀ ਪੁਲਸ ਚੌਂਕੀ ਅਲਗੋਂ ਕੋਠੀ ਦੇ ਇੰਚਾਰਜ ਏ. ਐੱਸ. ਆਈ. ਵਰਿਆਮ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਪਿੰਡ ਕਾਲੀਆ ਵਿਖੇ ਇਕ ਕਿਸਾਨ ਦੇ ਖੇਤਾਂ ਵਿਚ ਇਤਰਾਜ਼ਯੋਗ ਚੀਜ਼ ਪਈ ਹੈ, ਜਿਸ ਦੇ ਚਲਦਿਆਂ ਏ. ਐੱਸ. ਆਈ. ਵਰਿਆਮ ਸਿੰਘ ਅਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੇ ਸਾਂਝੇ ਤੌਰ ’ਤੇ ਸਰਚ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਕਿਸਾਨ ਦੇ ਖੇਤਾਂ ਵਿਚੋਂ ਇਕ ਨੀਲਾ ਥੈਲਾ ਬਰਾਮਦ ਹੋਇਆ। ਇਸ ਦੀ ਤਲਾਸ਼ੀ ਲੈਣ ’ਤੇ 4 ਕਿਲੋ 405 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਕਬਜ਼ੇ ਵਿਚ ਲੈ ਕੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ 'ਤੇ ਹੀ ਗੱਲਬਾਤ ਕਰੇਗੀ ਸਰਕਾਰ: CM ਮਾਨ
NEXT STORY