ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ’ਤੇ ਪਟਿਆਲਾ ’ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ ਕਰਵਾਏ ਗਏ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਕੁਝ ਬੱਚੇ ਭੀਖ ਮੰਗ ਰਹੇ ਹਨ ਅਤੇ ਕੁਝ ਬੱਚੇ ਸੜਕ ਕਿਨਾਰੇ ਸੁੱਤੇ ਹੋਏ ਹਨ। ਇਸ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਲਈ ਉਨ੍ਹਾਂ ਪਟਿਆਲਾ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਜਿਸ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਵੱਲੋਂ ਟੀਮਾਂ ਬਣਾ ਕੇ ਰੇਡ ਕੀਤੀ ਗਈ।
ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਸ਼ਹਿਰ ਵਿਚ ਛਾਪੇਮਾਰੀ ਕੀਤੀ ਗਈ, ਜਿਸ ਵਿਚ ਚਾਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿਚੋਂ ਤਿੰਨ ਭੀਖ ਮੰਗਦੇ ਮਿਲੇ ਅਤੇ ਇਕ ਸੜਕ ’ਤੇ ਸੌਂ ਰਿਹਾ ਪਾਇਆ ਗਿਆ। ਬਚਾਏ ਗਏ ਬੱਚਿਆਂ ਨੂੰ ਸੁਰੱਖਿਆ ਟੀਮ ਵਲੋਂ ਆਪਣੇ ਨਾਲ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ- ਲੁਧਿਆਣਾ ਪੁਲਸ ਦੀ ਫਾਸਟ-ਟਰੈਕ ਕਾਰਵਾਈ, ਸ਼ਿਵ ਸੈਨਾ ਆਗੂ ਨੂੰ ਵੱਢਣ ਵਾਲੇ 2 ਮੁਲਜ਼ਮ ਕੀਤੇ ਕਾਬੂ
ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕਮੇਟੀ (ਸੀ.ਡਬਲਯੂ.ਸੀ.) ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਭੀਖ ਮੰਗਣ ਲਈ ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਰੈਸਕਿਊ ਕੀਤੇ ਗਏ ਬੱਚੇ ਜੋ ਕਿ ਸੜਕ 'ਤੇ ਸੁੱਤੇ ਪਏ ਸਨ, ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ ਹੈ ਅਤੇ ਡੀ.ਸੀ.ਪੀ.ਓ. ਦਫ਼ਤਰ ਵੱਲੋਂ ਬੱਚੇ ਦੀ ਪੜ੍ਹਾਈ ਲਈ ਸਪਾਂਸਰਸ਼ਿਪ ਦੇਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਮੰਤਰੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲਿਆਂ ਵਿਚ ਬਾਲ ਭੀਖ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਅਜਿਹੇ ਬੱਚਿਆਂ ਦਾ ਰੈਸਕਿਊ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ- ਦਿਨ-ਦਿਹਾੜੇ ਸ਼ਿਵ ਸੈਨਾ ਆਗੂ 'ਤੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
GST ਮੋਬਾਈਲ ਵਿੰਗ ਨੇ 400 ਕਰੋੜ ਬੋਗਸ ਬਿਲਿੰਗ ਕਰਨ ਵਾਲੇ ਨੈਕਸਸ ਦਾ ਕੀਤਾ ਪਰਦਾਫਾਸ਼, 4 ਮੁਲਜ਼ਮ ਗ੍ਰਿਫ਼ਤਾਰ
NEXT STORY