ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸਰਹਿੰਦ ਦੇ ਯਾਦਵ ਢਾਬੇ ਨੇੜੇ ਟਰੱਕ ਅਤੇ ਗੱਡੀ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿਚ ਦੋ ਔਰਤਾਂ ਅਤੇ ਦੋ ਵਿਅਕਤੀ ਸ਼ਾਮਲ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਥਾਣਾ ਸਰਹੰਦ ਦੇ ਸਹਾਇਕ ਥਾਣੇਦਾਰ ਨਾਜਰ ਸਿੰਘ ਨੇ ਦੱਸਿਆ ਕਿ ਕਾਰ ਅੰਮ੍ਰਿਤਸਰ ਤੋਂ ਆ ਰਹੀ ਸੀ ਕਿ ਸਰਹਿੰਦ ਦੇ ਯਾਦਵ ਢਾਬੇ ਦੇ ਨਜ਼ਦੀਕ ਕਾਰ ਅਤੇ ਟਰੱਕ ਵਿਚ ਟੱਕਰ ਹੋ ਗਈ ਜਿਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਫਿਰ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਬੇਰਹਿਮੀ ਨਾਲ ਜਨਾਨੀ ਦਾ ਕਤਲ
ਦੱਸਿਆ ਜਾ ਰਿਹਾ ਹੈ ਕਿ ਉਕਤ ਪਰਿਵਾਰ ਦਿੱਲੀ ਤੇ ਰਿਵਾੜੀ ਦਾ ਰਹਿਣ ਵਾਲਾ ਹੈ, ਜੋ ਕਿ ਅੰਮ੍ਰਿਤਸਰ ਤੋਂ ਮੱਥਾ ਟੇਕਣ ਉਪਰੰਤ ਆਰਟਿਗਾ ਕਾਰ ਰਾਹੀਂ ਵਾਪਸ ਪਰਤ ਰਹੇ ਸਨ, ਜਿਨ੍ਹਾਂ ਦੀ ਕਾਰ ਚਾਵਲਾ ਚੌਕ ਨਜ਼ਦੀਕ ਯਾਦਵ ਢਾਬੇ ਨੇੜੇ ਕਿਸੇ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ ’ਤੇ ਹੀ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਨੇੜਲੇ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਨ੍ਹਾਂ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਕਤਲ, ਗੈਂਗਵਾਰ ਤੇ ਧਾਰਮਿਕ ਝੜਪਾਂ ਨੂੰ ਦੇਖ ਕੇ ਮਨ ਦੁਖੀ, ਅਜਿਹੇ ਬਦਲਾਅ ਦੀ ਉਮੀਦ ਨਹੀਂ ਸੀ : ਸੁਖਬੀਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਹਰਮੋਹਿੰਦਰ ਸਿੰਘ ਲੱਕੀ ਬਣੇ ਚੰਡੀਗੜ੍ਹ ਕਾਂਗਰਸ ਦੇ ਨਵੇਂ ਪ੍ਰਧਾਨ
NEXT STORY