ਸੰਗਰੂਰ, (ਵਿਵੇਕ ਸਿੰਧਵਾਨੀ, ਗੋਇਲ)- ਏ. ਐੱਸ. ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਮਾਹਮਦਪੁਰ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਕਰਮ ਸਿੰਘ ਪੁੱਤਰ ਬੁੱਧ ਸਿੰਘ, ਜਸਵਿੰਦਰ ਸਿੰਘ ਪੁੱਤਰ ਕਰਮ ਸਿੰਘ, ਕੁਲਵਿੰਦਰ ਸਿੰਘ ਪੁੱਤਰ ਕਰਮ ਸਿੰਘ, ਜਸਵੀਰ ਕੌਰ ਪਤਨੀ ਕਰਮ ਸਿੰਘ ਅਤੇ ਮੂਰਤੀ ਵਾਸੀ ਕੁਠਾਲਾ ਥਾਣਾ ਸੰਦੌੜ ਨੂੰ ਉਸ ਦੇ ਲੜਕੇ ਜਸਕਰਨ ਸਿੰਘ, ਕੁਲਵਿੰਦਰ ਸਿੰਘ ਨੂੰ ਇਟਲੀ ਭੇਜਣ ਦੇ ਬਦਲੇ 4 ਲੱਖ ਰੁਪਏ ਦਿੱਤੇ ਪਰ ਉਕਤ ਵਿਅਕਤੀਆਂ ਨੇ ਉਸ ਦੇ ਪੁੱਤਰ ਨੂੰ ਇਟਲੀ ਭੇਜਣ ਦੀ ਬਜਾਏ ਮਲੇਸ਼ੀਆ ਭੇਜ ਦਿੱਤਾ ਅਤੇ ਮਲੇਸ਼ੀਆ ਤੋਂ ਉਹ ਵਾਪਸ ਆ ਗਿਆ। ਹਰਜੀਤ ਸਿੰਘ ਦੇ ਬਿਆਨਾਂ 'ਤੇ ਉਕਤ ਪੰਜਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼ਿਵ ਸੈਨਾ ਨੇ ਪਦਮਾਵਤੀ ਫਿਲਮ ਦੇ ਡਾਇਰੈਕਟਰ ਦਾ ਪੁਤਲਾ ਫੂਕਿਆ
NEXT STORY