ਫ਼ਰੀਦਕੋਟ (ਰਾਜਨ) : ਫ਼ਰੀਦਕੋਟ ਪੁਲਸ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ, ਜਦੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ 'ਚ ਬੈਠੇ ਗਿਰੋਹ ਦੇ 4 ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ। ਇਹ ਜਾਣਕਾਰੀ ਸੰਦੀਪ ਕੁਮਾਰ ਐੱਸ. ਪੀ (ਇੰਨਵੈਸਟੀਗੇਸ਼ਨ) ਨੇ ਪ੍ਰੈੱਸ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ, ਸਰਬਜੀਤ ਸਿੰਘ ਉਰਫ਼ ਬੱਬਲੂ, ਸਾਵਨ ਸਿੰਘ ਅਤੇ ਰਾਮੂ ਵਜੋਂ ਹੋਈ ਹੈ ਅਤੇ ਇਹ ਸਾਰੇ ਫ਼ਰੀਦਕੋਟ ਸ਼ਹਿਰ ਨਾਲ ਸਬੰਧਿਤ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਪਾਸੋਂ ਇਕ ਦੇਸੀ ਪਿਸਤੌਲ, 2 ਜ਼ਿੰਦਾ ਕਾਰਤੂਸ, ਇਕ ਖੰਡਾ, ਇਕ ਕਾਪਾ ਅਤੇ ਇਕ ਕਿਰਪਾਨ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਫ਼ਰੀਦਕੋਟ ਦੀ ਨਿਗਰਾਨੀ ਹੇਠ ਇਕਬਾਲ ਚੰਦ ਜਦ ਪੁਲਸ ਪਾਰਟੀ ਸਮੇਤ ਗਸ਼ਤ ’ਤੇ ਸੀ ਤਾਂ ਇਤਲਾਹ ਮਿਲੀ ਸੀ ਉਪਰੋਕਤ ਦੋਸ਼ੀ ਤਲਵੰਡੀ ਫਾਟਕ ਦੇ ਥੱਲੇ ਬਣੇ ਅੰਡਰ ਕੋਲ ਬੈਠ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹਨ। ਇਸ 'ਤੇ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ਼ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਖ਼ਿਲਾਫ਼ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਚੋਰੀ ਦੀਆਂ ਧਾਰਾਵਾ ਤਹਿਤ 6 ਮੁਕੱਦਮੇ ਦਰਜ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ੀਆਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਵਧੇਰੇ ਪੁੱਛ ਪੜਤਾਲ ਕੀਤੀ ਜਾਵੇਗੀ।
ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਸਿੱਟ ਦੀ ਟੀਮ ਪੁੱਜੀ ਨਾਭਾ ਜੇਲ੍ਹ, ਕਰੀਬ 2 ਘੰਟੇ ਕੀਤੀ ਪੁੱਛਗਿੱਛ
NEXT STORY