ਬਟਾਲਾ/ਡੇਰਾ ਬਾਬਾ ਨਾਨਕ, (ਬੇਰੀ, ਸੈਂਡੀ, ਕੰਵਲਜੀਤ, ਵਤਨ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ 4 ਮੈਂਬਰੀ ਖਤਰਨਾਕ ਗੈਂਗ ਨੂੰ ਬੇਨਕਾਬ ਕਰਦੇ ਹੋਏ ਗੈਂਗ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ 3 ਮੌਕੇ ਤੋਂ ਫਰਾਰ ਹੋ ਗਏ।
ਇਸ ਸਬੰਧੀ ਪੁਲਸ ਵੱਲੋਂ ਕੀਤੀ ਗਈ ਐੱਫ. ਆਈ. ਆਰ. ਮੁਤਾਬਕ ਡੇਰਾ ਬਾਬਾ ਨਾਨਕ ਪੁਲਸ ਨੂੰ ਗੁਪਤਾ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਪੁੱਤਰ ਤਿਰਲੋਕ ਸਿੰਘ ਵਾਸੀ ਘਣੀਏ-ਕੇ-ਬਾਂਗਰ ਅਤੇ ਹਨੀ, ਗੁਰਿੰਦਰ ਅਤੇ ਗੁਰੀ ਵਾਸੀਆਨ ਪਿੰਡ ਹਰਦਰਵਾਲ ਨੇ ਮਿਲ ਕੇ ਇਕ ਗਿਰੋਹ ਬਣਾਇਆ ਹੋਇਆ ਹੈ, ਜੋ ਰੇਲਗੱਡੀਆਂ ਵਿਚ, ਸੜਕਾਂ 'ਤੇ ਆਮ ਲੋਕਾਂ ਨਾਲ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਲੋਕਾਂ ਨੂੰ ਅਗਵਾ ਕਰ ਕੇ ਉਨ੍ਹਾਂ ਤੋਂ ਫਿਰੌਤੀ ਵੀ ਹਾਸਲ ਕਰਦੇ ਹਨ ਅਤੇ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦੇ ਹਨ।
ਉਕਤ ਗੈਂਗ ਦੇ ਮੈਂਬਰ ਡੇਰਾ ਬਾਬਾ ਨਾਨਕ 'ਚ ਘੁੰਮ ਰਹੇ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿਚ ਹਨ। ਜੇਕਰ ਛਾਪਾ ਮਾਰਿਆ ਜਾਵੇ ਤਾਂ ਬਰਾਮਦਗੀ ਹੋ ਸਕਦੀ ਹੈ, ਜਿਸ 'ਤੇ ਪੁਲਸ ਪਾਰਟੀ ਨੇ ਰਮਦਾਸ ਰੋਡ ਡੇਰਾ ਬਾਬਾ ਨਾਨਕ ਤੋਂ ਗੈਂਗ ਦੇ ਇਕ ਮੈਂਬਰ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਬਾਕੀ ਤਿੰਨ ਮੈਂਬਰ ਮੌਕੇ ਤੋਂ ਫਰਾਰ ਹੋ ਗਏੇ। ਇਸ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਗੁਰਪ੍ਰੀਤ ਸਿੰਘ ਅਤੇ ਉਕਤ ਫਰਾਰ ਹੋਏ 3 ਸਾਥੀਆਂ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ 'ਚ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।ਉਕਤ ਮਾਮਲੇ ਸਬੰਧੀ ਜਦੋਂ ਹੋਰ ਵਧੇਰੇ ਜਾਣਕਾਰੀ ਲੈਣ ਲਈ ਐੱਸ. ਐੱਚ. ਓ. ਡੇਰਾ ਬਾਬਾ ਨਾਨਕ ਕਸ਼ਮੀਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ।
ਅਟਾਰੀ ਬਲਾਕ ਦੇ 6 ਪਿੰਡਾਂ ਦਾ ਸਰਕਾਰੀ ਰਿਕਾਰਡ ਚੋਰੀ
NEXT STORY