ਲੁਧਿਆਣਾ (ਸਿਆਲ) : ਸੈਂਟਰਲ ਜੇਲ੍ਹ ’ਚ ਸੁਰੱਖਿਆ ’ਚ ਕਥਿਤ ਲਾਪਰਵਾਹੀਆਂ ਤਹਿਤ ਮੋਬਾਇਲ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਸਖ਼ਤੀ ਦੇ ਬਾਵਜੂਦ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ 4 ਮੋਬਾਇਲ ਬਰਾਮਦ ਹੋਣ ’ਤੇ ਪੁਲਸ ਨੇ ਸਹਾਇਕ ਸੁਪਰੀਡੈਂਟ ਗਗਨਦੀਪ ਸ਼ਰਮਾ ਦੀ ਥਾਣਾ ਡਵੀਜ਼ਨ ਨੰਬਰ-7 ਵਿਚ ਮਾਮਲਾ ਦਰਜ ਕੀਤਾ ਹੈ।
ਪੁਲਸ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਹਵਾਲਾਤੀਆਂ ਦੀ ਪਛਾਣ ਗੁਰਜੰਟ ਸਿੰਘ ਉਰਫ਼ ਜੰਟਾ, ਖੜਕ ਸਿੰਘ ਉਰਫ਼ ਗੱਗੂ, ਗੁਰਵਿੰਦਰ ਸਿੰਘ ਉਰਫ਼ ਬਾਬਾ ਉਰਫ਼ ਰਾਜਾ, ਗੌਰਵ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।
ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਇਕੱਠਿਆਂ ਸਸਕਾਰ, ਨਹੀਂ ਦੇਖੇ ਜਾਂਦੇ ਸੀ ਵੈਣ
NEXT STORY