ਗੁਰਾਇਆ (ਮੁਨੀਸ਼ ਬਾਵਾ) : ਗੁਰਾਇਆ 'ਚ ਇੱਕ ਔਰਤ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ। ਸ਼ਨੀਵਾਰ ਨੂੰ ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਸੂਚੀ 'ਚ ਨੀਨਾ ਗੁਪਤਾ (52 ਸਾਲਾ) ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਿਸਨੂੰ ਸਿਹਤ ਮਹਿਕਮੇ ਦੀ ਟੀਮ ਵੱਲੋਂ ਜਲੰਧਰ ਭੇਜ ਦਿੱਤਾ ਸੀ। ਐਤਵਾਰ ਨੂੰ ਉਸ ਦੇ ਪਰਿਵਾਰਿਕ ਮੈਬਰਾਂ ਦੇ ਸੈਂਪਲ ਬੰਡਾਲਾ ਦੇ ਸਿਵਲ ਹਸਪਤਾਲ 'ਚ ਲਏ ਗਏ ਸਨ। ਜਿਨ੍ਹਾਂ 'ਚੋਂ ਅੱਜ ਇੱਕ 3 ਸਾਲਾਂ ਅਤੇ 5 ਸਾਲਾਂ ਬੱਚੇ ਸਮੇਤ ਉਸਦੀ ਨੂੰਹ ਅਤੇ 85 ਸਾਲਾ ਸੱਸ ਦੀ ਰਿਪੋਰਟ ਵੀ ਪਾਜ਼ੇਟਿਵ ਆ ਗਈ ਹੈ ਜਦੋਂਕਿ ਨੀਨਾ ਗੁਪਤਾ ਦੇ ਬੇਟੇ ਅਤੇ ਕੁਝ ਹੋਰ ਰਿਸ਼ਤੇਦਾਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਕੁਝ ਮੈਬਰਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਇਹ ਵੀ ਪੜ੍ਹੋ : ਥਾਣਾ ਲਹਿਰਾ 'ਤੇ ਕੋਰੋਨਾ ਦਾ ਹਮਲਾ, ਡੀ. ਐੱਸ. ਪੀ. ਸਣੇ 25 ਮੁਲਾਜ਼ਮ ਆਏ ਪਾਜ਼ੇਟਿਵ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 10551 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1300, ਲੁਧਿਆਣਾ 'ਚ 1926, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1690, ਸੰਗਰੂਰ 'ਚ 754 ਕੇਸ, ਪਟਿਆਲਾ 'ਚ 1046, ਮੋਹਾਲੀ 'ਚ 551, ਗੁਰਦਾਸਪੁਰ 'ਚ 312 ਕੇਸ, ਪਠਾਨਕੋਟ 'ਚ 291, ਤਰਨਤਾਰਨ 229, ਹੁਸ਼ਿਆਰਪੁਰ 'ਚ 298, ਨਵਾਂਸ਼ਹਿਰ 'ਚ 265, ਮੁਕਤਸਰ 184, ਫਤਿਹਗੜ੍ਹ ਸਾਹਿਬ 'ਚ 217, ਰੋਪੜ 'ਚ 163, ਮੋਗਾ 'ਚ 217, ਫਰੀਦਕੋਟ 212, ਕਪੂਰਥਲਾ 157, ਫਿਰੋਜ਼ਪੁਰ 'ਚ 232, ਫਾਜ਼ਿਲਕਾ 154, ਬਠਿੰਡਾ 'ਚ 194, ਬਰਨਾਲਾ 'ਚ 83, ਮਾਨਸਾ 'ਚ 76 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7214 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3075 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 262 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਲਾਸ਼ਾਂ ਦੀ ਅਦਲਾ-ਬਦਲੀ ਮਾਮਲੇ 'ਚ 3 ਮੈਂਬਰੀ ਕਮੇਟੀ ਗਠਿਤ
ਥਾਣਾ ਲਹਿਰਾ 'ਤੇ ਕੋਰੋਨਾ ਦਾ ਹਮਲਾ, ਡੀ. ਐੱਸ. ਪੀ. ਸਣੇ 25 ਮੁਲਾਜ਼ਮ ਆਏ ਪਾਜ਼ੇਟਿਵ
NEXT STORY