ਫਿਰੋਜ਼ਪੁਰ(ਕੁਮਾਰ)—ਕਥਿਤ ਰੂਪ ਵਿਚ ਪਤੀ ਪਤਨੀ ਨੂੰ ਮਲਟੀਪਰਪਜ ਵੀਜੇ 'ਤੇ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 12 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 4 ਲੋਕਾਂ ਦੇ ਖਿਲਾਫ ਧੋਖਾਦੇਹੀ ਦਾ ਮੁਕੱਦਮਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਮੁਦੱਈ ਮਲੂਕ ਸਿੰਘ ਪੁੱਤਰ ਸੋਹਨ ਸਿੰਘ ਨੇ ਦੋਸ਼ ਲਗਾਇਆ ਹੈ ਕਿ ਕਥਿਤ ਰੂਪ ਵਿਚ ਗਿਆਨ ਕੌਰ ਪਤਨੀ ਸਾਧੂ ਸਿੰਘ, ਮੁਖਤਿਆਰ ਸਿੰਘ, ਬਲਕਾਰ ਸਿੰਘ ਪੁੱਤਰ ਸਾਧੂ ਸਿੰਘ ਅਤੇ ਮੇਜਰ ਸਿੰਘ ਪੁੱਤਰ ਜਗੀਰ ਸਿੰਘ ਨੇ ਉਸਨੂੰ ਅਤੇ ਉਸਦੀ ਪਤਨੀ ਜਤਿੰਦਰ ਕੌਰ ਨੂੰ ਵਿਦੇਸ਼ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ ਸਾਢੇ 12 ਲੱਖ ਰੁਪਏ ਲਏ ਸਨ। ਉਸ ਨੇ ਅੱਜ ਤੱਕ ਨਾ ਤਾਂ ਉਨ੍ਹਾਂ ਨੂੰ ਮਲਟੀਪਰਪਜ ਵੀਜੇ 'ਤੇ ਅਮਰੀਕਾ ਭੇਜਿਆ ਹੈ ਅਤੇ ਨਾ ਹੀ ਸਾਢੇ 12 ਲੱਖ ਰੁਪਏ ਵਾਪਸ ਕੀਤੇ ਹਨ। ਉਨ੍ਹਾਂ ਨੇ ਇਸ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਅਤੇ ਪੁਲਸ ਨੇ ਉਕਤ 4 ਵਿਅਕਤੀਆਂ ਖਿਲਾਫ ਠੱਗੀ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਦਰਦਨਾਕ ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
NEXT STORY