ਤਰਨਤਾਰਨ, (ਰਾਜੂ)- ਪੁਲਸ ਵੱਲੋਂ ਕੁੱਟਮਾਰ ਦੇ ਦੋਸ਼ 'ਚ 2 ਔਰਤਾਂ ਸਮੇਤ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਮਲਕੀਅਤ ਕੌਰ ਪਤਨੀ ਸੁਖਰਾਜ ਸਿੰਘ ਵਾਸੀ ਤਰਨਤਾਰਨ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਹ ਆਪਣੀ ਮਾਤਾ ਸੁਖਬੀਰ ਕੌਰ ਨਾਲ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਪਰਮਜੀਤ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਜਸਵੰਤ ਸਿੰਘ ਮੁਹੱਲਾ, ਵੀਰਾ ਪਤਨੀ ਦਰਸ਼ਨ ਪ੍ਰਸ਼ਾਦ, ਲਲਿਤ ਕੁਮਾਰ ਪੁੱਤਰ ਦਰਸ਼ਨ ਪ੍ਰਸ਼ਾਦ ਤੇ ਮੁਨੀਸ਼ ਕੁਮਾਰ ਪੁੱਤਰ ਦਰਸ਼ਨ ਪ੍ਰਸ਼ਾਦ ਨੇ ਘਰ ਦਾਖਲ ਹੋ ਕੇ ਸਾਡੀ ਕੁੱਟਮਾਰ ਕੀਤੀ। ਇਸ ਸਬੰਧੀ ਤਫਤੀਸ਼ੀ ਅਫਸਰ ਐੱਸ. ਆਈ. ਕਰਨਜੀਤ ਸਿੰਘ ਨੇ ਉਕਤ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਉ-ਪੁੱਤਰਾਂ 'ਚ ਜਾਇਦਾਦ ਦੇ ਵਿਵਾਦ ਦੌਰਾਨ ਚੱਲੀ ਗੋਲੀ
NEXT STORY