ਬਠਿੰਡਾ (ਸੁਖਵਿੰਦਰ) : ਥਾਣਾ ਸੰਗਤ ਨੇ ਇਕ ਕਿਸਾਨ ਦੇ ਖੇਤਾਂ ’ਚੋਂ ਸੋਲਰ ਮੋਟਰ ਦਾ ਸਟਾਰਟਰ ਚੋਰੀ ਕਰਨ ਦੇ ਦੋਸ਼ ’ਚ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ 4 ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਥਰਾਲਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਥਾਣਾ ਸੰਗਤ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਸ ਦੇ ਖੇਤਾਂ ’ਚੋਂ ਮੋਟਰ ਸਟਾਰਟਰ ਅਤੇ ਹੋਰ ਸਮਾਨ ਚੋਰੀ ਹੋ ਗਿਆ ਸੀ।
ਜਾਂਚ ਕਰਨ ’ਤੇ ਪਤਾ ਲੱਗਾ ਕਿ ਮੁਲਜ਼ਮ ਮਨਜੀਤ ਸਿੰਘ, ਰਣਜੀਤ ਸਿੰਘ, ਗੁਰਜੀਵਨ ਸਿੰਘ, ਸੋਹਣ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਪਥਰਾਲਾ ਨੇ ਇਹ ਚੋਰੀ ਕੀਤੀ ਹੈ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ 4 ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਇਕ ਮੁਲਜ਼ਮ ਸੋਹਣ ਸਿੰਘ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ।
ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ
NEXT STORY