ਫਿਰੋਜ਼ਪੁਰ (ਆਨੰਦ) : ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ 12 ਮੋਟਰਸਾਈਕਲ ਅਤੇ 7 ਮੋਬਾਇਲ ਫੋਨਾਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਅਯੂਬ ਮਸੀਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੌਤਮ ਉਰਫ਼ ਕਾਲੀ ਪੁੱਤਰ ਵਿੱਕੀ, ਸੰਨੀ ਪੁੱਤਰ ਜਿੰਦਰ ਉਰਫ਼ ਬੱਬਲ ਵਾਸੀਅਨ ਇੰਦਰਾ ਕਾਲੋਨੀ ਫਿਰੋਜ਼ਪੁਰ ਸ਼ਹਿਰ, ਪਿੱਪਲ ਸਿੰਘ ਪੁੱਤਰ ਹਰਨੇਕ ਸਿੰਘ, ਛਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀਅਨ ਪਿੰਡ ਕਿਲਚੇ, ਢਾਣਾ ਗਣੇਸ਼ੇ ਵਾਲੀ ਜੋ ਰਾਹ ਜਾਂਦੇ ਲੋਕਾਂ ਤੋਂ ਮੋਬਾਇਲ ਫੋਨ, ਪਰਸ ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ।
ਉਹ ਅੱਜ ਬਾਰਡਰ ਰੋਡ ਸੁਨੀਲ ਵਿੱਜ ਦੇ ਸ਼ੈਲਰ ਪਾਸ ਚੁੰਗੀ ਵਾਲੇ ਕੰਡਮ ਕਮਰੇ ਕੋਲ ਖੜ੍ਹੇ ਹਨ। ਮੁਖਬਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਖੋਹ ਕੀਤੇ ਮੋਬਾਇਲ ਫੋਨ ਅਤੇ ਚੋਰੀ ਕੀਤੇ ਮੋਟਰਸਾਈਕਲ ਵੇਚਣ ਦੀ ਤਾਕ ਵਿਚ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਜਾਂਚਕਰਤਾ ਅਯੂਬ ਮਸੀਹ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ ਵਕੀਲ! ਅਦਾਲਤੀ ਕੰਮਕਾਜ ਠੱਪ
NEXT STORY