ਬਠਿੰਡਾ (ਸੁਖਵਿੰਦਰ) : ਪੁਲਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਨੇ ਸ਼ਿਵਾ ਵਾਸੀ ਸੰਜੇ ਨਗਰ ਨੂੰ ਗ੍ਰਿਫ਼ਤਾਰ ਕਰਕੇ 150 ਕੈਪਸੂਲ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਸੰਗਤ ਪੁਲਸ ਨੇ ਸੰਗਤਾਂ ਕਲਾਂ ਤੋਂ ਹਸਨਦੀਪ ਸਿੰਘ ਅਤੇ ਜਗਸੀਰ ਸਿੰਘ ਵਾਸੀ ਸੰਗਤ ਕਲਾਂ ਨੂੰ ਗ੍ਰਿਫ਼ਤਾਰ ਕਰਕੇ 40 ਗੋਲੀਆਂ ਟਰਾਮਾਡੋਲ ਦੀਆਂ ਬਰਾਮਦ ਕੀਤੀਆਂ ਹਨ।
ਓਧਰ ਮੌੜ ਪੁਲਸ ਨੇ ਪਿੰਡ ਘੁੰਮਣ ਕਲਾਂ ਤੋਂ ਹਰਸਿਮਰਨਜੀਤ ਸਿੰਘ ਵਾਸੀ ਘੁੰਮਣ ਕਲਾਂ ਨੂੰ ਗ੍ਰਿਫ਼ਤਾਰ ਕਰਕੇ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
3 ਲੋਕਾਂ ਖ਼ਿਲਾਫ਼ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ
NEXT STORY