ਜਲੰਧਰ : ਦੇਰ ਰਾਤ ਜਲੰਧਰ 'ਚ ਅੱਗਜ਼ਨੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਅਵਤਾਰ ਨਗਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਘਰ 'ਚ ਭਿਆਨਕ ਅੱਗ ਲੱਗ ਗਈ ਅਤੇ ਸਿਲੰਡਰ 'ਚ ਬਲਾਸਟ ਹੋਣ ਕਾਰਨ ਪਰਿਵਾਰ ਬੁਰੀ ਤਰ੍ਹਾਂ ਝੁਲਸ ਗਿਆ। ਇਸ ਦਰਦਨਾਕ ਹਾਦਸੇ ਵਿੱਚ ਪਰਿਵਾਰ ਦੇ 6 ਮੈਂਬਰ ਝੁਲਸ ਗਏ, ਜਿਨ੍ਹਾਂ 'ਚੋਂ 5 ਦੀ ਮੌਤ ਹੋ ਗਈ। ਮ੍ਰਿਤਕਾਂ 'ਚ 3 ਮਾਸੂਮ ਬੱਚੇ ਵੀ ਸ਼ਾਮਲ ਹਨ। ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕ ਡਰ ਗਏ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਗੱਤਕਾ ਖਿਡਾਰੀ ਦਾ ਬੇਰਹਿਮੀ ਨਾਲ ਕਤਲ, ਦੋਵੇਂ ਹੱਥ ਵੱਢ ਪਲਾਟ 'ਚ ਸੁੱਟੀ ਲਾਸ਼, 5 ਅਕਤੂਬਰ ਤੋਂ ਸੀ ਲਾਪਤਾ
ਮ੍ਰਿਤਕਾਂ 'ਚ ਮਨਸ਼ਾ (15), ਦੀਆ (8), ਘਰ ਦਾ ਮਾਲਕ ਯਸ਼ਪਾਲ ਤੇ 2 ਹੋਰ ਮੈਂਬਰ ਸ਼ਾਮਲ ਹਨ। 6ਵੇਂ ਜ਼ਖ਼ਮੀ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਯਸ਼ਪਾਲ ਭਾਜਪਾ ਦਾ ਆਗੂ ਸੀ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਨਗਰ ਦੇ ਅਕਸ਼ੇ ਕੁਮਾਰ ਨੇ ਦੱਸਿਆ ਕਿ ਗਲੀ ਨੰਬਰ 12 'ਚ ਰਹਿੰਦੇ ਘਈ ਪਰਿਵਾਰ ਦੀ ਰਸੋਈ 'ਚ ਪਏ ਸਿਲੰਡਰ 'ਚ ਅਚਾਨਕ ਬਲਾਸਟ ਹੋ ਗਿਆ, ਜਿਸ ਤੋਂ ਬਾਅਦ ਘਰ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੌਰਾਨ ਹਫੜਾ-ਦਫੜੀ ਮਚ ਗਈ। ਇਸ ਘਟਨਾ ਵਿੱਚ 12 ਤੋਂ 15 ਸਾਲ ਦੇ ਬੱਚਿਆਂ ਦੀ ਵੀ ਸੜਨ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਜਾਰੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੱਤਕਾ ਖਿਡਾਰੀ ਦਾ ਬੇਰਹਿਮੀ ਨਾਲ ਕਤਲ, ਦੋਵੇਂ ਹੱਥ ਵੱਢ ਪਲਾਟ 'ਚ ਸੁੱਟੀ ਲਾਸ਼, 5 ਅਕਤੂਬਰ ਤੋਂ ਸੀ ਲਾਪਤਾ
NEXT STORY