ਸਰਦੂਲਗੜ੍ਹ/ਮਾਨਸਾ (ਸੰਦੀਪ ਮਿੱਤਲ) : ਸਰਦੂਲੇਵਾਲਾ ਪਿੰਡ ’ਚ ਇਕ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ ’ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਡਰਾਈਵਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਫ਼ਰਾਰ ਦੱਸਿਆ ਜਾ ਰਿਹਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਆਰਟਿਗਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਅਨੁਸਾਰ ਹਰਿਆਣਾ ਦੇ ਸਿਰਸਾ ਦਾ ਰਹਿਣ ਵਾਲਾ ਅਸ਼ੋਕ ਕੁਮਾਰ (60), ਊਸ਼ਾ ਰਾਣੀ (59), ਰਾਧਾ ਦੇਵੀ (95) ਅਤੇ ਰਿਤੂ (53) ਇਕ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਤੋਂ ਬਾਅਦ ਕਾਰ ਵਿਚ ਆਪਣੇ ਪਿੰਡ ਵਾਪਸ ਆ ਰਹੇ ਸਨ।
ਰਾਤ 9.30 ਵਜੇ ਦੇ ਕਰੀਬ ਉਨ੍ਹਾਂ ਦੀ ਕਾਰ ਮਾਨਸਾ ਦੇ ਸਰਦੂਲੇਵਾਲਾ ਪਿੰਡ ਨੇੜੇ ਇਕ ਸਾਹਮਣਿਓਂ ਆ ਰਹੇ ਟਰੱਕ ਨਾਲ ਟਕਰਾਅ ਗਈ। ਇਸ ਸੜਕ ਹਾਦਸੇ ’ਚ ਕਾਰ ਸਵਾਰ ਉਕਤ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਡਰਾਈਵਰ ਸੰਦੀਪ ਸਿੰਘ, ਜੋ ਕਿ ਹਰਿਆਣਾ ਦੇ ਫਰਮਾਹੀ ਪਿੰਡ ਦਾ ਰਹਿਣ ਵਾਲਾ ਹੈ, ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਦੀ ਖਬਰ ਸੁਣ ਕੇ ਨੇੜਲੇ ਇਲਾਕਿਆਂ ਦੇ ਲੋਕ ਮੌਕੇ ’ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਾਰ ’ਚੋਂ ਬਾਹਰ ਕੱਢਿਆ।
ਸੰਦੀਪ ਸਿੰਘ ਕੋਮਾ ’ਚ ਸੀ ਅਤੇ ਉਸ ਨੂੰ ਇਲਾਜ ਲਈ ਸਿਰਸਾ ਦੇ ਇਕ ਹਸਪਤਾਲ ਲਿਜਾਇਆ ਗਿਆ। ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਸਰਦੂਲਗੜ੍ਹ ਪੁਲਸ ਥਾਣੇ ਦੇ ਮੁਖੀ ਗਣੇਸ਼ਵਰ ਕੁਮਾਰ ਨੇ ਕਿਹਾ ਕਿ ਮ੍ਰਿਤਕਾਂ ਦੇ ਰਿਸ਼ਤੇਦਾਰ ਵਿਵੇਕ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਡੇਰਾ ਬਿਆਸ ਪਹੁੰਚੇ ਭਾਜਪਾ ਆਗੂ, ਪੰਜਾਬ ਨੂੰ ਨਸ਼ਾਮੁਕਤ ਕਰਨ ਬਾਰੇ ਕੀਤਾ ਵਿਚਾਰ-ਵਟਾਂਦਰਾ
NEXT STORY