ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ ਦੇ ਮੁਕੇਰੀਆਂ 'ਚ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਹੋਟਲ 'ਚ ਰੇਡ ਕਰਕੇ ਹੋਟਲ 'ਚ 4 ਨੌਜਵਾਨਾਂ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਮੁਤਾਬਕ ਫੜੇ ਗਏ ਨੌਜਵਾਨ ਅਪਰਾਧਕ ਵਾਰਦਾਤਾਂ 'ਚ ਸ਼ਾਮਲ ਸਨ | ਥਾਣਾ ਇੰਚਾਰਜ ਜਤਿੰਦਰ ਧਾਲੀਵਾਲ ਦੇ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੋਟਲ 'ਚ ਕੁਝ ਨੌਜਵਾਨ ਹਨ, ਜੋ ਅਪਰਾਧਕ ਗਤੀਵਿਧੀਆਂ 'ਚ ਸ਼ਾਮਲ ਹਨ |
ਸੂਚਨਾ ਮਿਲਣ ਤੋਂ ਬਾਅਦ ਹੋਟਲ 'ਚ ਛਾਪਾ ਮਾਰ ਕੇ ਪੁਲਸ ਨੇ ਇਨ੍ਹਾਂ ਨੂੰ ਗਿ੍ਫਤਾਰ ਕਰ ਲਿਆ | ਪੁਲਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ |
ਫਿਲੌਰ ਪੁਲਸ ਵਲੋਂ ਵਿਅਕਤੀ ਤੋਂ 1 ਕਿਲੋ ਸੋਨਾ ਜ਼ਬਤ
NEXT STORY