ਲੁਧਿਆਣਾ (ਗੌਤਮ) : ਪੁਲਸ ਕਮਿਸ਼ਨਰੇਟ ਲੁਧਿਆਣਾ ਦੇ ਵੱਖ-ਵੱਖ ਟੀਮਾਂ ਨੇ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ 4 ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ। ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂਕਿ ਇਕ ਟੀਮ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ 2 ਲੋਕਾਂ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਤੋਂ 29 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ।
ਥਾਣਾ ਸਦਰ ਦੀ ਪੁਲਸ ਨੇ ਚੈਕਿੰਗ ਦੌਰਾਨ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦਾ ਮਾਮਲਾ ਦਰਜ ਕੀਤਾ ਹੈ।ਪੁਲਸ ਨੇ ਮੁਲਜ਼ਮਾਂ ਦੀ ਪਛਾਣ ਮਿੱਕੀ ਵਾਸੀ ਸਿਟੀ ਕਾਲੋਨੀ, ਧਾਂਦਰਾ ਅਤੇ ਕੰਵਲਪ੍ਰੀਤ ਵਾਸੀ ਪੰਜਾਬ ਮਾਤਾ ਨਗਰ ਰੂਪ ਵਜੋਂ ਕੀਤੀ ਹੈ। ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਸੂਆ ਰੋਡ ’ਤੇ ਥਰੀਕੇ ਤੋਂ ਗੀਤਾ ਬਿਰਧ ਆਸ਼ਰਮ ਤੋਂ ਹੁੰਦੇ ਹੋਏ ਗੀਤਾ ਕਾਲੋਨੀ ਵੱਲ ਜਾ ਰਹੀ ਸੀ ਤਾਂ ਮੁਲਜ਼ਮ ਸ਼ੱਕੀ ਹਾਲਾਤ ’ਚ ਖੜ੍ਹੇ ਸਨ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਏ। ਸ਼ੱਕ ਹੋਣ ’ਤੇ ਪੁਲਸ ਪਾਰਟੀ ਨੇ ਤਲਾਸ਼ੀ ਲਈ ਤਾਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ : ਸ਼ਰਮਨਾਕ! ਕੁੜੀ ਨੂੰ ਅਗਵਾ ਕਰ ਕੇ ਲੈ ਗਿਆ ਨਾਬਾਲਗ ਮੁੰਡਾ, ਅਗਲੇ ਦਿਨ ਪਿਤਾ ਨੂੰ ਫ਼ੋਨ ਕਰ...
ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਪੁਲਸ ਨੇ ਨਾਕਾਬੰਦੀ ਦੌਰਾਨ ਸਕੂਟਰੀ ਸਵਾਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਮੁਹੱਲਾ ਰਾਮ ਨਗਰ ਦੇ ਰਹਿਣ ਵਾਲੇ ਦਵਿੰਦਰ ਸਿੰਘ ਅਤੇ ਹਿੰਮਤ ਠਾਕੁਰ ਵਜੋਂ ਕੀਤੀ ਹੈ। ਸਬ-ਇੰਸਪੈਕਟਰ ਸੀਤਾ ਰਾਮ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਸ਼ਮਸ਼ਾਨਘਾਟ ਕੋਲ ਮੌਜੂਦ ਸਨ ਤਾਂ ਮੁਲਜ਼ਮ ਪੱਖੋਵਾਲ ਵਲੋਂ ਜੂਪੀਟਰ ਸਕੂਟਰੀ ’ਤੇ ਆ ਰਹੇ ਸਨ, ਜਿਨ੍ਹਾਂ ਨੇ ਪੁਲਸ ਨੂੰ ਦੇਖ ਕੇ ਮੁੜਨ ਦੀ ਕੋਸ਼ਿਸ਼ ਕੀਤੀ ਸ਼ੱਕ ਹੋਣ ’ਤੇ ਪੁਲਸ ਪਾਰਟੀ ਨੇ ਰੋਕ ਜਦ ਤਲਾਸ਼ੀ ਲਈ ਤਾਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸੇ ਥਾਣੇ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਟੀਮ ਨੇ ਗਸ਼ਤ ਦੌਰਾਨ ਖਾਲੀ ਪਾਰਕ ’ਚ ਨਸ਼ੇ ਦਾ ਸੇਵਨ ਕਰ ਰਹੇ 2 ਲੋਕਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ। ਮੁਲਜ਼ਮਾਂ ਦੀ ਪਛਾਣ ਮੁਹੱਲਾ ਜਵੱਦੀ ਦੇ ਰਹਿਣ ਵਾਲੇ ਦਵਿੰਦਰ ਸਿੰਘ ਅਤੇ ਸੂਰਜ ਵਜੋਂ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਉਨ੍ਹਾਂ ਦੀ ਟੀਮ ਚੈਕਿੰਗ ਦੌਰਾਨ ਬਿਜਲੀ ਗ੍ਰਿਡ ਕੋਲ ਪੁੱਜੀ ਤਾਂ ਪਾਰਕ ਦੇ ਕੋਨੇ ਵਿਚ 2 ਮੁਲਜ਼ਮ ਸ਼ੱਕੀ ਹਾਲਾਤ ’ਚ ਬੈਠੇ ਸਨ। ਪੁਲਸ ਨੇ ਮੌਕੇ ’ਤੇ ਦੇਖਿਆ ਤਾਂ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਸਨ। ਮੌਕੇ ਤੋਂ ਸਿਲਵਰ ਪੰਨੀ, 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਹੋਇਆ ਹੈ। ਪੁਲਸ ਨੇ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
4.25 ਲੱਖ ਲੈ ਕੇ ਨਾ ਲਗਵਾਇਆ ਨਿਊਜ਼ੀਲੈਂਡ ਦਾ ਵੀਜ਼ਾ, 2 ਔਰਤਾਂ ਸਮੇਤ 3 ਖ਼ਿਲਾਫ਼ ਕੇਸ ਦਰਜ
NEXT STORY