ਲੁਧਿਆਣਾ (ਅਨਿਲ)–ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਲੁਧਿਆਣਾ ਟੀਮ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ 4 ਨਸ਼ਾ ਸਮੱਗਲਰਾਂ ਨੂੰ ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਸ ਸਬੰਧੀ ਅੱਜ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ 4 ਨਸ਼ਾ ਸਮੱਗਲਰ ਇਕ ਕਾਰ ’ਚ ਸਵਾਰ ਹੋ ਕੇ ਗਿੱਲ ਰੇਲਵੇ ਫਾਟਕ ਵੱਲੋਂ ਧਾਂਦਰਾ ਵੱਲ ਆ ਰਹੇ ਹਨ, ਜਿਸ ’ਤੇ ਐੱਸ. ਟੀ. ਐੱਫ. ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕੀਤੀ ਅਤੇ ਇਸ ਦੌਰਾਨ ਸਫੈਦ ਰੰਗ ਦੀ ਕਰੂਜ਼ ਕਾਰ ਨੂੰ ਚੈਕਿੰਗ ਲਈ ਰੋਕਿਆ, ਜਿਸ ਵਿਚ 4 ਵਿਅਕਤੀ ਸਵਾਰ ਸਨ। ਜਦ ਪੁਲਸ ਟੀਮ ਨੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ’ਚੋਂ ਢਾਈ ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਸਰਬੀਆ ਮਾਸਕੋ ਜਾਣ ਵਾਲੀਆਂ ਉਡਾਣਾਂ ਕਰੇਗਾ ਘੱਟ
ਪੁਲਸ ਨੇ ਤੁਰੰਤ ਚਾਰੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੀ ਪਛਾਣ ਦੀਪਕ ਕੁਮਾਰ ਦੀਪੂ (30) ਵਾਸੀ ਮੁਹੱਲਾ ਜਨਤਾ ਕਾਲੋਨੀ, ਲਵਪ੍ਰੀਤ ਸਿੰਘ ਲਵ (25) ਵਾਸੀ ਮੁਹੱਲਾ ਪ੍ਰੀਤ ਨਗਰ ਸ਼ਿਮਲਾਪੁਰੀ, ਜਗਜੀਤ ਸਿੰਘ (40) ਪੁੱਤਰ ਜਸਵੰਤ ਸਿੰਘ ਵਾਸੀ ਪ੍ਰੀਤ ਨਗਰ ਅਤੇ ਸਾਹਿਲ ਮਹਿਰਾ (21) ਵਾਸੀ ਰਿਸ਼ੀ ਕਾਲੋਨੀ ਪਟਿਆਲਾ ਹਾਲ ਵਾਸੀ ਜਨਤਾ ਨਗਰ ਗਿੱਲ ਦੇ ਰੂਪ ’ਚ ਕੀਤੀ ਗਈ। ਪੁਲਸ ਨੇ ਚਾਰੇ ਨਸ਼ਾ ਸਮੱਗਲਰਾਂ ਖ਼ਿਲਾਫ਼ ਐੱਸ. ਟੀ. ਐੱਫ. ਪੁਲਸ ਸਟੇਸ਼ਨ ਮੋਹਾਲੀ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਸਾਢੇ 12 ਕਰੋੜ ਕੀਮਤ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : ਇਮਰਾਨ ਸਰਕਾਰ ਖ਼ਿਲਾਫ਼ ਸਪੀਕਰ ਕੋਲ ਪਹੁੰਚਿਆ ਬੇਭਰੋਸਗੀ ਮਤਾ
ਨਸ਼ਾ ਸਮੱਗਲਰਾਂ ’ਤੇ ਪਹਿਲਾਂ ਵੀ ਕਈ ਕੇਸ ਦਰਜ
ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਮੁਲਜ਼ਮ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਹੈ ਅਤੇ ਉਸ ’ਤੇ ਅੱਧਾ ਦਰਜਨ ਨਸ਼ਾ ਸਮੱਗਲਿੰਗ ਦੇ ਮਾਮਲੇ ਦਰਜ ਹਨ, ਜਿਸ ਵਿਚ ਉਹ ਜ਼ੇਲ ’ਚੋਂ ਜ਼ਮਾਨਤ ’ਤੇ ਆਇਆ ਹੋਇਆ ਹੈ। ਮੁਲਜ਼ਮ ਸਾਹਿਲ ਮਹਿਰਾ ਪੇਂਟਰ ਦਾ ਕੰਮ ਕਰਦਾ ਹੈ, ਜਿਸ ’ਤੇ ਪਹਿਲਾਂ ਵੀ ਇਕ ਸਮੱਗਲਿੰਗ ਦਾ ਮਾਮਲਾ ਦਰਜ ਹੈ। ਮੁਲਜ਼ਮ ਲਵਪ੍ਰੀਤ ਸਿੰਘ ਆਪਣੇ ਪਿਤਾ ਨਾਲ ਸ਼ਿਮਲਾਪੁਰੀ ’ਚ ਕੱਪੜੇ ਸਿਉਣ ਦਾ ਕੰਮ ਕਰਦਾ ਹੈ, ਜਿਸ ’ਤੇ ਪਹਿਲਾਂ ਇਕ ਕਤਲ ਦਾ ਮਾਮਲਾ ਵੀ ਦਰਜ ਹੈ, ਜਦਕਿ ਜਗਜੀਤ ਸਿੰਘ ਮੋਬਾਇਲ ਰਿਪੇਅਰ ਦੀ ਦੁਕਾਨ ਚਲਾਉਂਦਾ ਹੈ। ਸਾਰੇ ਮੁਲਜ਼ਮ ਪਿਛਲੇ 4 ਸਾਲ ਤੋਂ ਆਪਸ ਵਿਚ ਮਿਲ ਕੇ ਹੈਰੋਇਨ ਵੇਚਣ ਦਾ ਕੰਮ ਕਰ ਰਹੇ ਸਨ ਅਤੇ ਖੁਦ ਵੀ ਨਸ਼ਾ ਕਰਨ ਦੇ ਆਦੀ ਹਨ।
ਇਹ ਵੀ ਪੜ੍ਹੋ :ਰੂਸੀ ਫੌਜੀਆਂ ਦੀ ਗੋਲੀਬਾਰੀ 'ਚ ਅਮਰੀਕੀ ਪੱਤਰਕਾਰ ਦੀ ਮੌਤ, ਇਕ ਜ਼ਖਮੀ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਸਮੇਤ 5 ਵਿਦਿਆਰਥੀਆਂ ਦੀ ਮੌਤ
NEXT STORY