ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਪਾਸ਼ ਏਰੀਆ ਗ੍ਰੀਨ ਪਾਰਕ ਵਿਚ ਬੀਤੇ ਦਿਨੀਂ ਜਲੰਧਰ ਸਿਟੀ ਪੁਲਸ ਦੀ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਇਕ ਕਿੱਲੋ ਹੈਰੋਇਨ ਅਤੇ 4 ਲੱਖ ਦੀ ਡਰੱਗ ਮਨੀ ਸਮੇਤ ਇਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸੇ ਤਹਿਤ ਅੱਜ ਸਿਟੀ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ ਫਿਰੋਜ਼ਪੁਰ ਦੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਕਰੀਬ 10 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਨੂੰ ਲੈ ਕੇ ਖ਼ੁਲਾਸਾ ਕੀਤਾ ਹੈ। ਫਿਲਹਾਲ ਦੋਸ਼ੀਆਂ ਕੋਲੋਂ ਜਲੰਧਰ ਸਿਟੀ ਦੀ ਸੀ. ਆਈ. ਏ. ਸਟਾਫ਼ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਦੋਸ਼ੀਆਂ ਵੱਲੋਂ ਸਾਰੀ ਡਰੱਗ ਸਰਹੱਦ ਪਾਰ ਤੋਂ ਮੰਗਵਾਈ ਜਾ ਰਹੀ ਸੀ। ਸਰਹੱਦ 'ਤੇ ਦੋਸ਼ੀ ਕਿਹੜੇ ਨਸ਼ਾ ਤਸਕਰ ਦੇ ਲਿੰਕ ਵਿਚ ਸਨ, ਇਸ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- 'ਬਾਬਾ ਸੋਢਲ' ਜੀ ਦੇ ਮੇਲੇ ਮੌਕੇ ਕੀਤੇ ਗਏ ਸਖ਼ਤ ਪ੍ਰਬੰਧ, ਇਕ ਹਜ਼ਾਰ ਪੁਲਸ ਮੁਲਾਜ਼ਮ ਰਹਿਣਗੇ ਤਾਇਨਾਤ
ਕੇਸ ਵਿਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ
ਦੱਸ ਦੇਈਏ ਕਿ ਪੁਲਸ ਨੇ 9 ਸਤੰਬਰ ਨੂੰ ਫ਼ਿਰੋਜ਼ਪੁਰ ਦੇ ਪਿੰਡ ਭੰਗੋਵਾਲਾ ਦੇ ਰਹਿਣ ਵਾਲੇ ਬਦਨਾਮ ਨਸ਼ਾ ਤਸਕਰ ਛਿੰਦਾ ਸਿੰਘ ਪੁੱਤਰ ਬੋਹੜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਸ ਨੇ ਮੁਲਜ਼ਮ ਤੋਂ ਪੁੱਛਗਿੱਛ ਕਰਨ ਮਗਰੋਂ ਫ਼ਿਰੋਜ਼ਪੁਰ ਵਾਸੀ ਹਰਜਿੰਦਰ ਪਾਲ ਸਿੰਘ ਪੁੱਤਰ ਬਲਵੰਤ ਸਿੰਘ, ਵੀਰ ਸਿੰਘ ਪੁੱਤਰ ਕਾਲਾ ਸਿੰਘ, ਸੁਰਮੁੱਖ ਸਿੰਘ ਪੁੱਤਰ ਮੰਗਲ ਸਿੰਘ ਅਤੇ ਮਲੂਕ ਸਿੰਘ ਪੁੱਤਰ ਸੋਹਣ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀਆਂ ਦੀ ਗ੍ਰਿਫ਼ਤਾਰੀ ਕੱਲ੍ਹ ਯਾਨੀ ਐਤਵਾਰ ਨੂੰ ਕੀਤੀ ਗਈ ਹੈ, ਜਿਨ੍ਹਾਂ ਨੂੰ ਜਲਦੀ ਹੀ ਪੁਲਸ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਸ਼ੁਰੂਆਤੀ ਪੁੱਛਗਿੱਛ ਵਿਚ ਦੋਸ਼ੀਆਂ ਕੋਲੋਂ ਪੁਲਸ ਨੇ 10 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਕ ਕਿੱਲੋ ਹੈਰੋਇਨ ਪੁਲਸ ਨੇ 9 ਸਤੰਬਰ ਨੂੰ ਸਿਟੀ ਦੇ ਪਾਸ਼ ਏਰੀਆ ਗ੍ਰੀਨ ਮਾਡਲ ਟਾਊਨ ਤੋਂ ਬਰਾਮਦ ਕੀਤੀ ਹੈ। ਹੁਣ ਤੱਕ ਇਸ ਕੇਸ ਵਿਚ 11 ਕਿਲੋ ਦੀ ਰਿਕਵਰੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਖ਼ਰੀਦਣੀ ਹੋਵੇਗੀ ਮਹਿੰਗੀ, ਵੱਧਣ ਲੱਗੇ ਕੁਲੈਕਟਰ ਰੇਟ
ਥਾਣਾ ਨੰਬਰ-6 ਵਿਚ ਦਰਜ ਕਰਵਾਇਆ ਨਸ਼ਾ ਤਸਕਰੀ ਦਾ ਕੇਸ
ਪ੍ਰਾਪਤ ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ 'ਤੇ ਮੁਲਜ਼ਮ ਛਿੰਦਾ ਸਿੰਘ ਦੀ ਹਰਕਤ ਵੇਖੀ ਗਈ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਤੁਰੰਤ ਜਾਲ ਵਿਛਾ ਕੇ ਛਾਪੇਮਾਰੀ ਕੀਤੀ। ਜਦੋਂ ਪੁਲਸ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਹੋਈ ਅਤੇ ਚਾਰ ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਸੀ। ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਭ ਤੋਂ ਪਹਿਲਾਂ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 6 (ਮਾਡਲ ਟਾਊਨ) ਵਿੱਚ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਹੋਰ ਖ਼ੁਸ਼ਖਬਰੀ, ਡੇਰੇ ਵੱਲੋਂ ਕੀਤਾ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਬਾਬੇ ਨੇ ਜਨਾਨੀ ਨਾਲ ਰਲ਼ ਕੇ ਕੀਤਾ ਅਜਿਹਾ ਕਾਰਾ! ਆਪ ਹੀ ਵੇਖ ਲਓ ਵੀਡੀਓ
NEXT STORY