ਹੁਸ਼ਿਆਰਪੁਰ/ਮਾਹਿਲਪੁਰ- ਇਥੋਂ ਦੇ ਮਾਹਿਲਪੁਰ ਤੋਂ ਇਕ ਨਿੱਜੀ ਸਕੂਲ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਦਰਅਸਲ ਮਾਹਿਲਪੁਰ ਦੇ ਨਿੱਜੀ ਸਕੂਲ ਦਿੱਲੀ ਇੰਟਰ ਨੈਸ਼ਨਲ ਸਕੂਲ ਵਿਚ ਪੜ੍ਹਨ ਵਾਲੀ ਨਰਸਰੀ ਕਲਾਸ ਵਿਚ ਪੜ੍ਹਦੀ ਬੱਚੀ ਨੂੰ ਫ਼ੀਸ ਜਮ੍ਹਾ ਨਾ ਕਰਵਾਉਣ ਨੂੰ ਲੈ ਕੇ ਅਧਿਆਪਕਾ ਵੱਲੋਂ ਸਕੂਲ ਵਿਚੋਂ ਬਾਹਰ ਕੱਢ ਦਿੱਤਾ ਗਿਆ। ਸਕੂਲ 'ਤੇ ਗੰਭੀਰ ਇਲਜ਼ਾਮ ਲਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਅਧਿਆਪਕ ਨੇ ਬਾਂਹ ਤੋਂ ਫੜ ਕੇ ਬੱਚੀ ਨੂੰ ਸਕੂਲ ਵਿਚੋਂ ਬਾਹਰ ਕੱਢਿਆ। ਇਸ ਦੀ ਸ਼ਿਕਾਇਤ ਪਰਿਵਾਰ ਵੱਲੋਂ ਥਾਣਾ ਮਾਹਿਲਪੁਰ ਅਤੇ ਐੱਸ. ਡੀ. ਐੱਮ. ਦਫ਼ਤਰ ਵਿਚ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਪੂਜਾ ਰਾਣੀ ਪਤਨੀ ਜੋਤੀ ਬ੍ਰਹਮਾ ਸਰੂਪ ਬਾਲੀ ਵਾਸੀ ਮਾਹਿਲਪੁਰ ਜੋਕਿ ਐੱਸ. ਡੀ. ਐੱਮ. ਦਫ਼ਤਰ ਗੜ੍ਹਸ਼ੰਕਰ 'ਚ ਕੰਮ ਕਰਦੀ ਔਰਤ ਨੇ ਐੱਸ. ਡੀ. ਐੱਮ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ 4 ਸਾਲਾ ਬੇਟੀ ਪ੍ਰੀਸ਼ਾ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਬ੍ਰਾਂਚ ਦੀ ਨਰਸਰੀ 'ਚ ਪੜ੍ਹਦੀ ਹੈ। ਉਸ ਨੇ ਦੱਸਿਆ ਕਿ ਉਸ ਨੇ ਅਪਰੈਲ ਮਹੀਨੇ ਸਕੂਲ ਵਿੱਚ ਦਾਖ਼ਲੇ ਸਮੇਂ ਦਾਖ਼ਲਾ ਫ਼ੀਸ ਅਤੇ ਹੋਰ ਖ਼ਰਚੇ ਅਦਾ ਕੀਤੇ ਸਨ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਸੁਖਬੀਰ ਬਾਦਲ ਨੇ ਕੀਤੀ ਸੇਵਾ, ਧੀਆਂ ਸਣੇ ਪੁੱਤਰ ਵੀ ਆਇਆ ਨਜ਼ਰ
ਉਸ ਨੇ ਦੱਸਿਆ ਕਿ ਨਵੰਬਰ ਮਹੀਨੇ ਉਸ ਨੂੰ ਫ਼ੋਨ ’ਤੇ ਸੰਦੇਸ਼ ਆਇਆ ਕਿ ਸਕੂਲ ਦੀ ਹੁਣ ਤੱਕ ਦੀ ਬਣਦੀ ਫ਼ੀਸ 41000 ਰੁਪਏ ਜਮ੍ਹਾ ਕਰਵਾ ਦਿਓ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਵਿਰੋਧ ਕੀਤਾ ਕਿ ਫ਼ੀਸ ਇੰਨ੍ਹੀ ਨਹੀਂ ਬਣਦੀ ਤਾਂ ਉਨ੍ਹਾਂ ਉਸ ਨੂੰ 27100 ਰੁਪਏ ਦੀ ਸੰਦੇਸ਼ ਫ਼ੋਨ ’ਤੇ ਪਾ ਦਿੱਤਾ। ਉਸ ਨੇ ਦੱਸਿਆ ਕਿ ਉਸ ਨੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਕਿ ਉਸ ਵੱਲੋਂ ਕੀਤੀ ਅਦਾਇਗੀ ਸਮੇਤ ਸਾਰੇ ਘਾਟਾ ਵਾਧਾ ਕਰਕੇ ਅਸਲ ਫ਼ੀਸ ਦੱਸੀ ਜਾਵੇ ਪਰ ਉਨ੍ਹਾਂ ਵੱਲੋਂ ਕੋਈ ਉੱਤਰ ਨਾ ਆਇਆ।
ਉਸ ਨੇ ਦੱਸਿਆ ਕਿ 27 ਨਵੰਬਰ ਨੂੰ ਜਦੋਂ ਉਹ ਆਪਣੀ ਬੱਚੀ ਨੂੰ ਸਕੂਲ ਛੱਡ ਕੇ ਮੁੜੀ ਹੀ ਸੀ ਤਾਂ ਸਕੂਲ ਦੀ ਇਕ ਮਹਿਲਾ ਅਧਿਆਪਕ ਨੇ ਉਸ ਦੀ ਬੱਚੀ ਨੂੰ ਬਾਂਹ ਤੋਂ ਫ਼ੜ ਕੇ ਸਕੂਲ ਦੇ ਗੇਟ 'ਤੇ ਛੱਡ ਦੱਤਾ। ਉਸ ਨੇ ਦੱਸਿਆ ਕਿ ਉਸ ਨੇ ਅਜੇ ਆਪਣੀ ਸਕੂਟਰੀ ਮੋੜੀ ਹੀ ਸੀ ਤਾਂ ਉਸ ਨੂੰ ਆਪਣੀ ਬੱਚੀ ਦੇ ਰੋਣ ਦੀ ਆਵਾਜ ਸੁਣੀ ਤਾਂ ਉਹ ਸਕੂਲ ਗੇਟ ਪਹੁੰਚੀ ਤਾਂ ਇੱਕ ਹੋਰ ਮਹਿਲਾ ਕਰਮਚਾਰੀ ਉਸ ਦੀ ਬੱਚੀ ਦਾ ਬੈਗ ਦੇਣ ਆ ਗਈ। ਉਸ ਨੇ ਦੱਸਿਆ ਕਿ ਉਸ ਨੇ ਰੋਂਦੀ-ਕੁਰਲਾਂਦੀ ਆਪਣੀ ਬੱਚੀ ਨੂੰ ਮਸਾਂ ਚੁੱਪ ਕਰਵਾਇਆ। ਉਸ ਨੇ ਦੱਸਿਆ ਕਿ ਜਦੋਂ ਉਹ ਦੂਜੇ ਦਿਨ ਸਕੂਲ ਗਏ ਤਾਂ ਸਕੂਲ ਦੇ ਪ੍ਰਬੰਧਕਾਂ ਨੇ ਮੁੜ ਉਨ੍ਹਾਂ ਨਾਲ ਰੱਜ ਕੇ ਬਦਤਮੀਜ਼ੀ ਕੀਤੀ, ਜਿਸ ਦੀ ਸ਼ਿਕਾਇਤ ਉਨ੍ਹਾਂ ਐੱਸ. ਡੀ. ਐੱਮ. ਦਫ਼ਤਰ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਸ਼ਿਕਾਇਤ ’ਤੇ ਐੱਸ. ਡੀ. ਐੱਮ. ਦਫ਼ਤਰ ਤੋਂ ਕੋਈ ਕਾਰਵਾਈ ਹੁੰਦੀ ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਖਿਲਾਫ਼ ਹੀ ਥਾਣਾ ਮਾਹਿਲਪੁਰ ਵਿਖੇ ਸ਼ਿਕਾਇਤ ਕਰ ਦਿੱਤੀ ਅਤੇ ਉਨ੍ਹਾਂ ਨੂੰ ਦਬ ਕੇ ਮਾਰ ਕੇ ਸਕੂਲੋਂ ਕੱਢ ਦਿੱਤਾ। ਉਸ ਨੇ ਮੰਗ ਕੀਤੀ ਕਿ ਸਕੂਲ ਪ੍ਰਬੰਧਕਾਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਕੀ ਕਹਿੰਦੇ ਹਨ ਸਕੂਲ ਪ੍ਰਬੰਧਕ
ਇਸ ਸਬੰਧੀ ਸਕੂਲ ਦੇ ਐਡਮਿਨ ਅਫ਼ਸਰ ਮੰਗ਼ਤ ਅਗਨੀਹੋਤਰੀ ਨਾਲ ਸਕੂਲ ਜਾ ਕੇ ਗੱਲ ਕੀਤੀ ਪਰੰਤੂ ਸਕੂਲ ਦੇ ਪ੍ਰਿੰਸੀਪਲ ਨੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਐਡਮਿਨ ਅਫ਼ਸਰ ਮੰਗਤ ਅਗਨੀਹੋਤਰੀ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ। ਉਸ ਇਸ ਮਾਮਲੇ ਨੂੰ ਖ਼ਤਮ ਕਰਨ ਲਈ ਪ੍ਰਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮਾਤਾ ਪਿਤਾ ਨਾਲ ਮਿਲ ਕੇ ਇਸ ਦਾ ਹੱਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- NRIs ਨੂੰ ਲੈ ਕੇ ਅਹਿਮ ਖ਼ਬਰ, ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਸਖ਼ਤ ਹਦਾਇਤਾਂ ਜਾਰੀ
ਕੀ ਕਹਿੰਦੇ ਨੇ ਪੜਤਾਲੀਆਂ ਅਫ਼ਸਰ
ਇਸ ਸਬੰਧੀ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਅਜੇ ਚੱਲ ਰਹੀ ਹੈ। ਬੱਚੇ ਨੂੰ ਸਕੂਲ ਤੋਂ ਕੱਢਣ ਦਾ ਮਾਪਿਆਂ ’ਚ ਰੋਸ ਤਾਂ ਹੁੰਦਾ ਹੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਵਲੋਂ ਐੱਸ. ਡੀ. ਐੱਮ. ਸਹਿਬ ਨੂੰ ਦਿੱਤੀ ਦਰਖਾਸਤ ਅਜੇ ਉਨ੍ਹਾਂ ਨੂੰ ਨਹੀਂ ਮਿਲੀ। ਦੋਹਾਂ ਧਿਰਾਂ ਨੂੰ ਮੁੜ ਬੁਲਾ ਕੇ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।
ਕੀ ਕਹਿੰਦਾ ਹੈ ਕਾਨੂੰਨ
ਇਸ ਸਬੰਧੀ ਗੜ੍ਹਸ਼ੰਕਰ ਕੋਰਟ ਦੇ ਐਡੋਕੇਟ ਰਮਨ ਗੁਜ਼ਰਾਲ ਨੇ ਦੱਸਿਆ ਕਿ ਸਿੱਖਿਆ ਦੇ ਅਧਿਕਾਰ ਤਹਿਤ ਕਿਸੇ ਵੀ ਬੱਚੇ ਨਾਲ ਫ਼ੀਸ ਨੂੰ ਲੈ ਕੇ ਭੇਦਭਾਵ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 21 ਏ ਅਨੁਸਾਰ ਸਕੂਲੀ ਬੱਚੇ ਨੂੰ ਸੁੱਰਖਿਅਤ ਅਤੇ ਹਾਨੀ ਰਿਹਤ ਮਾਹੌਲ ਵਿਚ ਪੜ੍ਹਨ ਦਾ ਹੱਕ ਹੈ। ਸਕੂਲ ਪ੍ਰਬੰਧਕ ਇਸ ਤਰਾਂ ਨਹੀਂ ਕਰਨਾ ਚਾਹੀਦਾ ਹੈ। ਇਹ ਜੁਰਮ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਨੂੰ ਨਵੇਂ ਸਾਲ 'ਤੇ ਵੱਡਾ ਤੋਹਫ਼ਾ, ਖ਼ਬਰ ਪੜ੍ਹ ਹੋ ਜਾਣਗੇ ਬਾਗੋ-ਬਾਗ (ਵੀਡੀਓ)
NEXT STORY