ਲੁਧਿਆਣਾ (ਰਾਜ) : ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ 2 ਦੋਸਤਾਂ ਦਾ ਬਾਈਕ ਬੇਕਾਬੂ ਹੋ ਕੇ ਇਕ ਘਰ ਦੇ ਬਾਹਰ ਖੜ੍ਹੀ ਕਾਰ ਨਾਲ ਬੁਰੀ ਤਰ੍ਹਾਂ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਨੂੰ ਦੇਖ ਕੇ ਰਾਹਗੀਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਟਿੱਬਾ ਥਾਣੇ ਦੀ ਪੁਲਸ ਨੇ ਮੌਕੇ ’ਤੇ ਪੁੱਜ ਮ੍ਰਿਤਕਾਂ ਦੀ ਪਛਾਣ ਪਿੰਡ ਕੱਕਾ ਵਾਸੀ ਪਵਨ ਕੁਮਾਰ (20) ਅਤੇ ਬਿੱਟੂ ਕੁਮਾਰ (19) ਵਜੋਂ ਕੀਤੀ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪਵਨ ਕੁਮਾਰ ਅਤੇ ਬਿੱਟੂ ਦੋਵੇਂ ਦੋਸਤ ਸਨ ਅਤੇ ਪਿੰਡ ਕੱਕਾ ’ਚ ਰਹਿੰਦੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੜ੍ਹੋ ਇਹ ਚਿਤਾਵਨੀ
ਦੋਵੇਂ ਫੈਕਟਰੀ ’ਚ ਕੰਮ ਕਰਦੇ ਸਨ। ਇਕ ਦੋਸਤ ਦਾ ਜਨਮ ਦਿਨ ਸੀ। ਇਸੇ ਲਈ ਜਨਮ ਦਿਨ ਦੀ ਪਾਰਟੀ ’ਤੇ ਗਏ ਸੀ। ਦੇਰ ਰਾਤ ਜਦੋਂ ਉਹ ਆਪਣੇ ਬਾਈਕ ’ਤੇ ਘਰ ਵਾਪਸ ਆ ਰਹੇ ਸਨ ਤਾਂ ਪਿੰਡ ਕੱਕਾ ਨੇੜੇ ਉਸ ਦੀ ਬਾਈਕ ਬੇਕਾਬੂ ਹੋ ਗਈ, ਜੋ ਇਕ ਘਰ ਦੇ ਬਾਹਰ ਖੜ੍ਹੀ ਕਾਰ ਨਾਲ ਟਕਰਾ ਗਈ। ਹਾਦਸੇ ’ਚ ਦੋਹਾਂ ਦੇ ਸਿਰ ’ਤੇ ਸੱਟ ਲੱਗੀ ਗਈ, ਜਿਸ ਕਾਰਨ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਏ. ਐੱਸ. ਆਈ. ਬਲਜੀਤ ਸਿੰਘ ਮੁਤਾਬਕ ਦੋਵੇਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਇਸ ਮਾਮਲੇ ’ਚ 174 ਦੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ ਪੰਜਾਬ ਸਰਕਾਰ, ਜਾਰੀ ਕਰ ਦਿੱਤੇ ਸਖ਼ਤ ਹੁਕਮ
ਤੇਜ਼ ਰਫ਼ਤਾਰ ਸਕਾਰਪੀਓ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ, 2 ਨੌਜਵਾਨਾਂ ਦੀ ਮੌਤ
ਲੁਧਿਆਣਾ (ਰਾਮ) : ਚੰਡੀਗੜ੍ਹ ਰੋਡ ’ਤੇ ਸੈਕਟਰ-39 ਕੋਲ ਦਰਦਨਾਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਹਾਦਸੇ ’ਚ ਦੋ ਲੋਕਾਂ ਦੀ ਮੌਤ ਹੋ ਗਈ। ਤੀਜਾ ਗੰਭੀਰ ਹੈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ, ਉੱਥੇ ਹਸਪਤਾਲ ’ਚ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ 3 ਵਿਅਕਤੀ ਸਕਾਰਪੀਓ ਵਿਚ ਜਾ ਰਹੇ ਸਨ। ਰਫ਼ਤਾਰ ਤੇਜ਼ ਸੀ। ਇਸੇ ਵਜ੍ਹਾ ਨਾਲ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਹਾਦਸੇ ’ਚ ਕਰਮਜੀਤ ਅਤੇ ਗੁਰਮੁਖ ਸਿੰਘ ਨਿਵਾਸੀ ਲੁਧਿਆਣਾ ਦੀ ਮੌਤ ਹੋ ਗਈ। ਉੱਥੇ ਗੱਡੀ ’ਚੋਂ ਸ਼ਰਾਬ ਦੀ ਬੋਤਲ ਵੀ ਮਿਲੀ ਹੈ। ਦਰੱਖਤ ਨਾਲ ਸਕਾਰਪੀਓ ਟਕਰਾਉਣ ਤੋਂ ਬਾਅਦ ਨੇੜੇ ਦੇ ਲੋਕਾਂ ਨੇ ਮੁਸ਼ਕਲ ਨਾਲ ਜ਼ਖਮੀਆਂ ਨੂੰ ਗੱਡੀ ’ਚੋਂ ਬਾਹਰ ਕੱਢਿਆ ਅਤੇ ਹਸਪਤਾਲ ਭੇਜਿਆ ਗਿਆ। ਉੱਥੇ ਦੋਵੇਂ ਜ਼ਖਮੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐੈਲਾਨ ਦਿੱਤਾ, ਜਦਕਿ ਤੀਜੇ ਦਾ ਇਲਾਜ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਮੀਤ ਡਿਪਟੀ ਕਤਲ ਕੇਸ ਮੁੜ ਚਰਚਾ 'ਚ, ਮੁਲਜ਼ਮ ਦਲਬੀਰ ਸਿੰਘ ਗ੍ਰਿਫ਼ਤਾਰ, ਵੱਡੇ ਖ਼ੁਲਾਸੇ ਹੋਣ ਦੀ ਉਮੀਦ
NEXT STORY