ਟਾਂਡਾ ਉਡ਼ਮੁਡ਼, (ਪੰਡਿਤ)- ਟਾਂਡਾ ਪੁਲਸ ਨੇ 2 ਅਣਪਛਾਤੇ ਵਿਅਕਤੀਆਂ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਐੱਸ. ਐੱਚ. ਓ. ਟਾਂਡਾ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਟਾਂਡਾ ਪੁਲਸ ਵੱਲੋਂ ਸਿਪਾਹੀ ਗੁਰਮੀਤ ਸਿੰਘ ਦੀ ਅਗਵਾਈ ’ਚ ਸਿਨੇਮਾ ਚੌਕ ਵਿਚ ਨਾਕਾ ਲਾਇਆ ਗਿਆ ਸੀ। ਨਾਕੇ ’ਤੇ ਮੌਜੂਦ ਪੁਲਸ ਕਰਮਚਾਰੀਆਂ ਨੇ ਸ਼ੱਕ ਦੇ ਅਧਾਰ ’ਤੇ ਮੋਟਰਸਾਈਕਲ ’ਤੇ ਆ ਰਹੇ 2 ਲਡ਼ਕਿਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਰੁਕਣ ਦੀ ਬਜਾਏ ਮੋਟਰਸਾਈਕਲ ਭਜਾ ਕੇ ਲੈ ਗਏ, ਜਿਸ ਦੌਰਾਨ ਉਨ੍ਹਾਂ ਵਿਚਕਾਰ ਰੱਖਿਆ ਪਲਾਸਟਿਕ ਦਾ ਬੋਰਾ ਡਿੱਗ ਪਿਆ।
ਬੋਰਾ ਚੈੱਕ ਕਰਨ ’ਤੇ ਉਸ ਵਿਚੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਬੁੱਲ੍ਹੋਵਾਲ/ਹੁਸ਼ਿਆਰਪੁਰ, (ਜਸਵਿੰਦਰਜੀਤ)-ਪੁਲਸ ਥਾਣਾ ਬੁੱਲ੍ਹੋਵਾਲ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਏ. ਐੱਸ. ਆਈ. ਗੁਰਦੀਪ ਸਿੰਘ ਨੂੰ ਇਤਲਾਹ ਦਿੱਤੀ ਗਈ ਕਿ ਆਤਮਾ ਰਾਮ ਪੁੱਤਰ ਦਾਸ ਰਾਮ ਵਾਸੀ ਪੱਜੋਦਿਓਤਾ ਆਪਣੇ ਘਰ ਵਿਚ ਦੇਸੀ ਸ਼ਰਾਬ ਨਾਜਾਇਜ਼ ਤੌਰ ’ਤੇ ਵੇਚ ਰਿਹਾ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਦੀਅਾਂ ਬਰਾਮਦ ਕੀਤੀਅਾਂ। ਦੋਸ਼ੀ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਅਾਵਾਰਾ ਪਸ਼ੂਆਂ ਤੋਂ ਲੋਕ ਪ੍ਰੇਸ਼ਾਨ
NEXT STORY