ਗੁਰਦਾਸਪੁਰ (ਹਰਮਨ) : ਇੱਥੇ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਤੀ ਰਾਤ ਬੀ. ਐੱਸ. ਐੱਫ. ਦੀ 73 ਬਟਾਲੀਅਨ ਨੂੰ ਪੰਜ ਗਰਾਈਂ ਪੋਸਟ 'ਤੇ ਵੱਡੀ ਸਫ਼ਲਤਾ ਹਾਸਲ ਹੋਈ ਹੈ। ਬੀ. ਐਸ. ਐਫ. ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤ ਵਾਲੇ ਪਾਸੇ ਭੇਜੀ ਜਾ ਰਹੀ 40 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਸਰਕਾਰੀ ਕਾਲਜਾਂ 'ਚ ਦਾਖ਼ਲੇ ਦੇ ਇੱਛੁਕ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਦਿੱਤੀ ਇਹ ਰਾਹਤ
ਜਾਣਕਾਰੀ ਦਿੰਦੇ ਹੋਏ ਬੀ. ਐਸ. ਐਫ. ਅਧਿਕਾਰੀਆਂ ਨੇ ਦੱਸਿਆ ਕਿ ਰਾਤ ਸਮੇਂ ਬਾਰਡਰ ਪਿੱਲਰ 57/2 ਪਾਕਿਸਤਾਨੀ ਪੋਸਟ ਦਾਊਦ ਦੇ ਨੇੜੇ ਪਾਕਿਸਤਾਨੀ ਤਸਕਰਾਂ ਵੱਲੋਂ ਕੰਡਿਆਲੀ ਤਾਰ ਵਿੱਚ ਇੱਕ ਪਾਈਪ ਪਾ ਕੇ ਭਾਰਤ ਵਾਲੇ ਪਾਸੇ ਹੈਰੋਇਨ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਨੇ ਤੁਰੰਤ ਮੰਨੀ ਨਵਜੋਤ ਸਿੱਧੂ ਦੀ ਮੰਗ, ਮੰਤਰੀਆਂ ਨੂੰ ਨਿਰਦੇਸ਼ ਦਿੰਦਿਆਂ ਲਾਈ ਖ਼ਾਸ ਡਿਊਟੀ
ਇਸ ਦੌਰਾਨ ਬੀ. ਐਸ. ਐਫ. ਦੇ ਜਵਾਨਾਂ ਨੇ ਤੁਰੰਤ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਨਾਂ ਵੱਲੋਂ ਕਰੀਬ 62 ਗੋਲੀਆਂ ਚਲਾਈਆਂ ਗਈਆਂ ਅਤੇ ਪਾਕਿਸਤਾਨੀ ਤਸਕਰ ਹਨ੍ਹੇਰੇ ਦਾ ਫ਼ਾਇਦਾ ਚੁੱਕ ਕੇ ਭੱਜ ਗਏ। ਉਪਰੰਤ ਪੁਲਸ ਅਤੇ ਬੀ. ਐਸ. ਐਫ. ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਕੁੱਲ 40 ਕਿੱਲੋ ਹੈਰੋਇਨ ਬਰਾਮਦ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਜਪਾ ਦਫਤਰ ਘੇਰਨ ਜਾ ਰਹੀਆਂ ‘ਆਪ’ ਮਹਿਲਾ ਵਰਕਰਾਂ ਨੂੰ ਪੁਲਸ ਨੇ ਰੋਕਿਆ
NEXT STORY