ਚੰਡੀਗੜ੍ਹ/ਜਲੰਧਰ : ਪੰਜਾਬ 'ਚ 'ਮਿਸ਼ਨ-13' ਦੀ ਸਫਲਤਾ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਵਿਸ਼ੇਸ਼ ਨੀਤੀ ਅਪਣਾ ਰਹੀ ਹੈ, ਜਿਸ ਦੇ ਤਹਿਤ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਲਈ ਪੰਜਾਬ ਅਤੇ ਚੰਡੀਗੜ੍ਹ 'ਚ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ 'ਚ ਪੰਜਾਬ 'ਚ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਦੇ ਨਾਲ-ਨਾਲ ਪ੍ਰਿੰਯਕਾ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਟਾਰ ਪ੍ਰਚਾਰਕਾਂ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੀ ਸੂਚੀ 'ਚ ਜਿਨ੍ਹਾਂ 40 ਸਟਾਰ ਪ੍ਰਚਾਰਕਾਂ ਨੂੰ ਸ਼ਾਮਲ ਕੀਤਾ ਗਿਆ ਹੈ, ਉਹ ਚੰਡੀਗੜ੍ਹ 'ਚ ਪਾਰਟੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ।
ਸੂਚੀ 'ਚ ਸ਼ਮਸ਼ੇਰ ਸਿੰਘ ਦੂਲੋ ਦਾ ਵੀ ਨਾਂ
ਉੱਥੇ ਹੀ ਪੰਜਾਬ ਕਾਂਗਰਸ ਖਿਲਾਫ ਕਈ ਵਾਰ ਆਪਣੀ ਭੜਾਸ ਕੱਢ ਚੁੱਕੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਰੱਖਿਆ ਗਿਆ ਹੈ। ਦੱਸ ਦੇਈਏ ਕਿ ਕਾਂਗਰਸ ਦੇ ਸੀਨੀਅਰ ਨੇਤਾ ਲਾਲ ਸਿੰਘ ਨੇ ਬੀਤੇ ਦਿਨ ਹੀ ਦੂਲੋ ਨੂੰ ਰਾਜ ਸਭਾ ਤੋਂ ਅਸਤੀਫਾ ਦੇਣ ਲਈ ਕਿਹਾ ਸੀ ਪਰ ਕਾਂਗਰਸ ਹਾਈਕਮਾਨ ਵਲੋਂ ਦੂਲੋ ਨੂੰ ਸਟਾਰ ਪ੍ਰਚਾਰ ਦੀ ਸੂਚੀ 'ਚ ਸ਼ਾਮਲ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਅਤੇ ਬੇਟਾ ਬਨਦੀਪ ਸਿੰਘ ਦੂਲੋ 'ਆਪ' 'ਚ ਸ਼ਾਮਲ ਹੋ ਗਿਆ ਹੈ ਅਤੇ 'ਆਪ' ਨੇ ਦੂਲੋ ਨੂੰ ਫਤਿਹਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਚੁਣ ਲਿਆ ਹੈ, ਜਿਸ ਕਾਰਨ ਪੰਜਾਬ ਕਾਂਗਰਸ ਸ਼ਮਸ਼ੇਰ ਸਿੰਘ ਦੂਲੋ ਤੋਂ ਖਫਾ ਚੱਲ ਰਹੀ ਹੈ।
ਬਾਸਮਤੀ ਦੇ ਗੱਟੇ ਚੋਰੀ ਕਰਨ ਵਾਲਾ 26 ਮੈਂਬਰੀ ਔਰਤਾਂ ਦਾ ਗਿਰੋਹ ਕਾਬੂ
NEXT STORY