ਗੁਰਦਾਸਪੁਰ (ਵਿਨੋਦ,ਹਰਮਨ) - ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਵਿੱਚ ਪੰਚਾਇਤ ਮੈਂਬਰਾਂ ਦੀ ਉਪ ਚੋਣ ਦੌਰਾਨ 43 ਪੰਚਾਇਤ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਹਨ। ਸਰਬਸੰਮਤੀ ਨਾਲ ਚੁਣੇ ਗਏ ਇਨ੍ਹਾਂ ਸਾਰੇ ਪੰਚਾਇਤ ਮੈਂਬਰਾਂ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਚੁਣੇ ਗਏ ਮੈਂਬਰ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਹ ਵੀ ਪੜ੍ਹੋ- ਦੇਹ ਵਪਾਰ ਦਾ ਧੰਦਾ ਚਲਾਉਣ ਵਾਲਿਆਂ 'ਤੇ ਪੁਲਸ ਦੀ ਵੱਡੀ ਕਾਰਵਾਈ, 5 ਔਰਤਾਂ ਤੇ ਹੋਟਲ ਮਾਲਕ ਗ੍ਰਿਫ਼ਤਾਰ
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੌਰਾਨ ਇਹ ਦੇਖਣ ਵਿੱਚ ਆਇਆ ਸੀ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਜੋ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਸਨ ਉਹ ਪੂਰੀ ਤਰ੍ਹਾਂ ਨਹੀਂ ਲੱਗ ਪਾਉਂਦੀਆਂ ਸਨ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਵਿਕਾਸ ਦਾ ਪੂਰਾ ਲਾਭ ਨਹੀਂ ਸੀ ਮਿਲ ਪਾਉਂਦਾ। ਉਨ੍ਹਾਂ ਕਿਹਾ ਕਿ ਹੁਣ ਨਵੀਆਂ ਪੰਚਾਇਤਾਂ ਬਣਨ ਨਾਲ ਅਤੇ ਇਮਾਨਦਾਰ ਸਰਕਾਰ ਦੀ ਅਗਵਾਈ ਹੇਠ ਪਿੰਡਾਂ ਦਾ ਸਰਬਪੱਖੀ ਵਿਕਾਸ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 31 ਪਿੰਡਾਂ ਵਿੱਚ ਪੰਚਾਂ ਦੀਆਂ ਉੱਪ ਚੋਣਾਂ ਬਕਾਇਆ ਸਨ ਅਤੇ ਰਾਜ ਚੋਣ ਕਮਿਸ਼ਨ ਵੱਲੋਂ ਜੋ ਪੰਚਾਂ ਤੇ ਸਰਪੰਚਾਂ ਦੀਆਂ ਉੱਪ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਉਸ ਤਹਿਤ ਵਿਧਾਨ ਸਭਾ ਹਲਕਾ ਵਿੱਚ 31 ਪਿੰਡਾਂ ਦੇ 43 ਪੰਚਾਇਤ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਹਨ। ਬਹਿਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਰਬਸੰਮਤੀ ਨਾਲ ਚੁਣੇ ਗਏ ਪੰਚਾਇਤ ਮੈਂਬਰ ਰਮਨ ਬਹਿਲ ਦੇ ਨਿਵਾਸ ਸਥਾਨ ਪਹੁੰਚੇ ਅਤੇ ਪੂਰੀ ਇਮਾਨਦਾਰੀ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਨ ਦਾ ਤਹੱਈਆ ਕੀਤਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜ ਤੱਤਾਂ 'ਚ ਵਿਲੀਨ ਹੋਏ ਦੌੜਾਕ ਫ਼ੌਜਾ ਸਿੰਘ, ਅੰਤਿਮ ਵਿਦਾਈ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਹਸਤੀਆਂ
NEXT STORY