ਪਟਿਆਲਾ, (ਬਲਜਿੰਦਰ)- ਦੀਵਾਲੀ ਦਾ ਤਿਉਹਾਰ ਨੇੜੇ ਆਉਂਦੇ ਦੇਖ ਸ਼ਰਾਬ ਸਮੱਗਲਰਾਂ ਨੇ ਵੀ ਆਪਣੀ ਸਪੀਡ ਵਧਾ ਦਿੱਤੀ ਹੈ। ਪੁਲਸ ਵੱਲੋਂ ਲਗਾਤਾਰ ਸ਼ਰਾਬ ਸਮੱਗਲਿੰਗ ਦੇ ਕੇਸ ਦਰਜ ਕੀਤੇ ਜਾ ਰਹੇ ਹਨ। ਅੱਜ 3 ਵੱਖ-ਵੱਖ ਮਾਮਲਿਆਂ ਵਿਚ ਸ਼ਰਾਬ ਦੀਆਂ 44 ਪੇਟੀਆਂ ਬਰਾਮਦ ਕਰ ਕੇ 4 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਪਹਿਲੇ ਕੇਸ ਵਿਚ ਥਾਣਾ ਸਦਰ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਪਰਮਜੀਤ ਸਿੰਘ ਵਾਸੀ ਪਿੰਡ ਕੋਠਾਲਾ ਮਾਲੇਰਕੋਟਲਾ ਨੂੰ ਸ਼ਰਾਬ ਦੀਆਂ 20 ਪੇਟੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਏੇ. ਐੈੱਸ. ਆਈ. ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਮੇਨ ਰੋਡ ਪਟਿਆਲਾ-ਰਾਜਪੁਰਾ-ਬਹਾਦਰਗੜ੍ਹ ਵਿਖੇ ਮੌਜੂਦ ਸਨ। ਉਕਤ ਵਿਅਕਤੀ ਨੂੰ ਜਦੋਂ ਕਾਰ ਵਿਚ ਆਉਂਦੇ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ ਸ਼ਰਾਬ ਦੀਆਂ 20 ਪੇਟੀਆਂ ਬਰਾਮਦ ਕੀਤੀਆਂ ਗਈਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਦੂਜੇ ਕੇਸ ਵਿਚ ਥਾਣਾ ਸਨੌਰ ਦੀ ਪੁਲਸ ਨੇ ਹਰਪ੍ਰੀਤ ਸਿੰਘ ਵਾਸੀ ਸੰਜੇ ਕਾਲੋਨੀ ਅਤੇ ਪੰਕਜ ਤਿਵਾੜੀ ਵਾਸੀ ਧੱਕਾ ਕਾਲੋਨੀ ਪਟਿਆਲਾ ਨੂੰ ਸ਼ਰਾਬ ਦੀਆਂ 20 ਪੇਟੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਏ. ਐੈੱਸ. ਆਈ. ਸੁਖਚੈਨ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਲਲੀਨਾ ਵਿਖੇ ਮੌਜੂਦ ਸਨ। ਉਕਤ ਵਿਅਕਤੀਆਂ ਨੂੰ ਥ੍ਰੀਵ੍ਹੀਲਰ 'ਤੇ ਆਉਂਦੇ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਤਾਂ ਉਨ੍ਹਾਂ ਤੋਂ ਸ਼ਰਾਬ ਦੀਆਂ 20 ਪੇਟੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤੀਜੇ ਕੇਸ ਵਿਚ ਥਾਣਾ ਪਸਿਆਣਾ ਦੀ ਪੁਲਸ ਨੇ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ। ਇਸ ਮਾਮਲੇ ਵਿਚ ਪੁਲਸ ਨੇ ਨਾਜ਼ਰ ਖਾਨ ਵਾਸੀ ਪਿੰਡ ਧਬਲਾਨ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਹੌਲਦਾਰ ਚਮਕੌਰ ਸਿੰਘ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਪਸਿਆਣਾ ਵਿਖੇ ਮੌਜੂਦ ਸਨ। ਸੂਚਨਾ ਮਿਲੀ ਕਿ ਇਕ ਵਿਅਕਤੀ ਆਪਣੇ ਘਰ ਦੇ ਬਾਹਰ ਸ਼ਰਾਬ ਵੇਚ ਰਿਹਾ ਹੈ। ਪੁਲਸ ਨੇ ਰੇਡ ਕਰ ਕੇ ਸ਼ਰਾਬ ਬਰਾਮਦ ਕਰ ਲਈ।
ਦਵਾਈ ਲੈ ਕੇ ਪਰਤ ਰਹੀ ਔਰਤ ਦੀ ਬੱਸ ਦੇ ਟਾਇਰ ਹੇਠ ਆਉਣ ਨਾਲ ਮੌਤ
NEXT STORY