ਚੰਡੀਗੜ੍ਹ: ਪੰਜਾਬ ’ਚ ਹੜ੍ਹਾਂ ਕਾਰਨ 445 ਵੱਡੇ ਜਾਨਵਾਰਾਂ/ਪਸ਼ੂਆਂ, 90 ਸੂਰਾਂ, 38 ਬੱਕਰੀਆਂ ਤੇ 29200 ਪੋਲਟਰੀ ਬਰਡਜ਼ ਨੂੰ ਭਾਰੀ ਨੁਕਸਾਨ ਹੋਇਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲਦ ਤੋਂ ਜਲਦ ਮੁਆਵਜ਼ਾ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ 1.96 ਕਰੋੜ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ। ਜਿਸ ’ਚੋਂ ਵੱਡੇ ਪਸ਼ੂ 30,000 ਰੁਪਏ, ਬੱਕਰੀ/ਸੂਰ ਲਈ 3,000 ਰੁਪਏ ਤੇ ਪੋਲਟਰੀ ਬਰਡਜ਼ ਲਈ 200 ਰੁਪਏ ਪ੍ਰਤੀ ਜਾਨਵਰ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦਾ ਸਟਾਫ ਪਸ਼ੂਆਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਪਸ਼ੂਆਂ ਦੇ ਮਾਹਿਰਾਂ ਦੀਆਂ 170 ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ 157 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ 14210 ਪਸ਼ੂਆਂ ਦਾ ਇਲਾਜ ਕੀਤਾ ਜਾ ਚੁਕਾ ਹੈ ਤੇ 13765 ਪਸ਼ੂਆਂ ਦਾ ਗਲਘੋਟ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਚੁਕਿਆ ਹੈ। ਦਵਾਈ ਤੇ ਟੀਕਾਕਰਨ ’ਤੇ ਲਗਭਗ 3.10 ਕਰੋੜ ਰੁਪਏ ਖਰਚ ਕੀਤੇ ਗਏ ਹਨ। ਮਾਹਿਰਾਂ ਵਲੋਂ ਹੜ੍ਹਾਂ ਦੌਰਾਨ ਹੋਣ ਵਾਲੀਆਂ ਹੋਰ ਸੰਭਾਵਿਤ ਬਿਮਾਰੀਆਂ ਦੇ ਲੱਛਣਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤੇ ਜਿਨ੍ਹਾਂ ਪਸ਼ੂਆਂ ’ਚ ਇਹ ਲੱਛਣ ਪਾਏ ਜਾਂਦੇ ਹਨ। ਉਨ੍ਹਾਂ ਪਸ਼ੂਆਂ ਨੂੰ ਡਾਕਟਰਾਂ ਕੋਲ ਜਲਦੀ ਤੋਂ ਜਲਦੀ ਇਲਾਜ ਸ਼ੁਰੂ ਕਰਵਾਉਣ ਲਈ ਹਿਦਾਇਤ ਕੀਤੀ ਹੈ।
ਨਸ਼ੇ ਦੀ ਭੇਟ ਚੜਿਆ ਇਕ ਹੋਰ ਨੌਜਵਾਨ
NEXT STORY