ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਪਿੰਕ ਸਿਟੀ ਵਜੋਂ ਪ੍ਰਸਿੱਧ ਜੈਪੁਰ ਦੀ ਸਮ੍ਰਿੱਧ ਇਤਿਹਾਸਕ ਵਿਰਾਸਤ ਅਤੇ ਸੱਭਿਆਚਾਰਕ ਧਰੋਹਰ ਨਾਲ ਜਾਣ-ਪਛਾਣ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀ ਵੱਖ-ਵੱਖ ਸਰਕਾਰੀ ਸਕੂਲਾਂ ਦੇ 45 ਵਿਦਿਆਰਥੀਆਂ (36 ਲੜਕੀਆਂ ਅਤੇ 9 ਲੜਕੇ) ਦਾ ਇਕ ਵਿਦਿਆਰਥੀ ਦਲ ਸਮੇਤ ਸਟਾਫ ਅਧਿਐਨ ਦੌਰੇ ਲਈ ਰਵਾਨਾ ਹੋਇਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਹਰੀ ਝੰਡੀ ਦੇ ਕੇ ਵਿਦਿਆਰਥੀਆਂ ਨੂੰ ਰਵਾਨਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜੈਪੁਰ ਦੀ ਪ੍ਰਸਿੱਧ ਹੈਰਿਟੇਜ- ਜਿਵੇਂ ਕਿ ਸਿਟੀ ਪੈਲਸ, ਜੰਤਰ ਮੰਤਰ, ਹਵਾ ਮਹਿਲ, ਜੋਹਰੀ ਬਾਜ਼ਾਰ, ਬਾਪੂ ਬਾਜ਼ਾਰ, ਜੈਪੁਰ ਜੂ, ਸਾਇੰਸ ਪਾਰਕ, ਰੀਜਨਲ ਸਾਇੰਸ ਸੈਂਟਰ ,ਇੱਥੋਂ ਦੇ ਪ੍ਰਸਿੱਧ ਇਤਿਹਾਸਿਕ ਕਿਲੇ ਜਿਵੇਂ ਆਮੇਰ ਫੋਰਟ, ਸ਼ੀਸ਼ ਮਹਿਲ , ਜੈਗੜ ਫੋਰਟ, ਜਲ ਮਹਿਲ, ਨਾਹਰਗੜ ਫੋਰਟ, ਨਹਰਗੜ ਬਾਇਲੋਜੀਕਲ ਪਾਰਕ, ਐਲਬਰਟ ਹਾਲ ਮਿਊਜ਼ੀਅਮ, ਗਲਤਾ ਜੀ ਮੰਦਿਰ, ਟੈਕਨੋਲੋਜੀ ਪਾਰਕ, ਚੌਕੀ ਧਾਨੀ, ਪ੍ਰਸਿੱਧ ਬਿਰਲਾ ਮੰਦਿਰ ਲਕਸ਼ਮੀ ਨਰਾਇਣ ਮੰਦਿਰ, ਸਿਸੋਦੀਆ ਰਾਣੀ ਕਾ ਬਾਗ ਅਤੇ ਪੁਰਾਤਨ ਬਜ਼ਾਰਾਂ—ਬਾਰੇ ਪ੍ਰੈਕਟੀਕਲ ਗਿਆਨ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਕਿਤਾਬੀ ਪੜ੍ਹਾਈ ਤੋਂ ਇਲਾਵਾ ਭਾਰਤ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਨੇੜੇ ਤੋਂ ਸਮਝ ਸਕਣ। ਇਹ ਸਾਰਾ ਟੂਰ ਸਰਕਾਰ ਦੇ ਖਰਚ ਤੇ ਹੋਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਸਮੁੱਚੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਅਨੁਭਵਾਤਮਕ ਸਿੱਖਣ ਨੂੰ ਵੀ ਮਹੱਤਵ ਦੇ ਰਹੀ ਹੈ। ਅਜਿਹੇ ਅਧਿਐਨ ਦੌਰੇ ਵਿਦਿਆਰਥੀਆਂ ਵਿੱਚ ਇਤਿਹਾਸ, ਕਲਾ, ਸੱਭਿਆਚਾਰ ਅਤੇ ਦੇਸ਼ ਪ੍ਰਤੀ ਸਨਮਾਨ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੀ ਉਹੀ ਮੌਕੇ ਮਿਲਣੇ ਚਾਹੀਦੇ ਹਨ ਜੋ ਨਿੱਜੀ ਸੰਸਥਾਵਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਦੇ ਹਨ। ਮੰਤਰੀ ਕਟਾਰੂਚੱਕ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਦੌਰਾ ਬੱਚਿਆਂ ਦੇ ਭਵਿੱਖ ਲਈ ਪ੍ਰੇਰਣਾਦਾਇਕ ਸਾਬਤ ਹੋਵੇਗਾ ਅਤੇ ਉਹ ਇਥੋਂ ਪ੍ਰਾਪਤ ਕੀਤੇ ਗਿਆਨ ਨੂੰ ਆਪਣੇ ਅਧਿਐਨ ਅਤੇ ਜੀਵਨ ਵਿੱਚ ਵਰਤਣਗੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸੁਰੱਖਿਆ ਅਤੇ ਟੀਮਵਰਕ ਦੀ ਮਹੱਤਤਾ ਬਾਰੇ ਵੀ ਸਮਝਾਇਆ।
ਇਹ ਵੀ ਪੜ੍ਹੋ- ਨਵੇਂ ਸਾਲ 'ਤੇ ਅੰਮ੍ਰਿਤਸਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਕਰ'ਤਾ ਐਲਾਨ
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਕਮਲਦੀਪ ਕੌਰ, ਡਿਪਟੀ ਡੀਈਓ ਡੀ.ਜੀ. ਸਿੰਘ, ਸਕੂਲ ਮੁਖੀ, ਅਧਿਆਪਕ ਅਤੇ ਮਾਪੇ ਵੀ ਹਾਜ਼ਰ ਸਨ। ਸਭ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਅਜਿਹੇ ਅਧਿਐਨ ਦੌਰੇ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸਤਾਰ ਦਿੰਦੇ ਹਨ।ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਉਤਸ਼ਾਹ ਅਤੇ ਖੁਸ਼ੀ ਸਾਫ਼ ਨਜ਼ਰ ਆ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਇਹ ਦੌਰਾ ਉਨ੍ਹਾਂ ਲਈ ਯਾਦਗਾਰ ਅਨੁਭਵ ਸਾਬਤ ਹੋਵੇਗਾ ਅਤੇ ਉਹ ਜੈਪੁਰ ਦੀ ਇਤਿਹਾਸਕ ਵਿਰਾਸਤ ਬਾਰੇ ਬਹੁਤ ਕੁਝ ਨਵਾਂ ਸਿੱਖਣ ਦੀ ਆਸ ਰੱਖਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਘਰੇਲੂ ਗੈਸ ਸਿਲੰਡਰ ਦੀ ਹੋ ਰਹੀ ਬਲੈਕ, KYC ਦੀ ਆੜ ’ਚ ਕੀਤਾ ਜਾ ਰਿਹਾ ਵੱਡਾ ਘਪਲਾ
ਬੱਚਿਆਂ ਦੇ ਸੁਪਨਿਆਂ ਨੂੰ ਪਰ ਲਗਾਉਂਦੀ ਪੰਜਾਬ ਸਰਕਾਰ
ਪੰਜਾਬ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਪਰ ਲਗਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਹੈਰਿਟੇਜ ਸਿੱਖਿਆ ਅਧਿਐਨ ਦੌਰੇ ਇੱਕ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਇਹ ਗੱਲ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਹੀ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਲਾਸਰੂਮ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਬਲਕਿ ਬੱਚਿਆਂ ਨੂੰ ਦੇਸ਼ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸਮਾਜਿਕ ਵਿਰਾਸਤ ਨਾਲ ਜੋੜਨਾ ਵੀ ਉਤਨਾ ਹੀ ਜ਼ਰੂਰੀ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜੈਪੁਰ ਵਰਗੇ ਇਤਿਹਾਸਕ ਸਥਾਨਾਂ ਦੇ ਹੈਰਿਟੇਜ ਅਧਿਐਨ ਦੌਰੇ ਕਰਵਾਏ ਜਾ ਰਹੇ ਹਨ, ਜਿੱਥੇ ਬੱਚੇ ਕਿਲ੍ਹਿਆਂ, ਸਮਾਰਕਾਂ, ਸਾਇੰਸ ਸਿਟੀ ਅਤੇ ਪ੍ਰਾਚੀਨ ਇਮਾਰਤਾਂ ਨੂੰ ਨੇੜੇ ਤੋਂ ਦੇਖ ਕੇ ਇਤਿਹਾਸ ਨੂੰ ਸਮਝ ਰਹੇ ਹਨ। ਇਨ੍ਹਾਂ ਦੌਰਿਆਂ ਨਾਲ ਵਿਦਿਆਰਥੀਆਂ ਵਿੱਚ ਦੇਸ਼ ਪ੍ਰਤੀ ਮਾਣ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਵੀ ਵਿਕਸਿਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਸਕੂਲਾਂ ਵਿੱਚ ਸਮਾਰਟ ਕਲਾਸਾਂ, ਲੈਬਾਂ, ਲਾਇਬ੍ਰੇਰੀਆਂ ਅਤੇ ਖੇਡ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਅਧਿਆਪਕਾਂ ਦੀ ਟ੍ਰੇਨਿੰਗ, ਵਿਦਿਆਰਥੀ ਸਕਾਲਰਸ਼ਿਪਾਂ ਅਤੇ ਮੁਫ਼ਤ ਕਿਤਾਬਾਂ ਵਰਗੀਆਂ ਯੋਜਨਾਵਾਂ ਰਾਹੀਂ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਹੈ, ਸਿਰਫ਼ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਅਤੇ ਮੌਕੇ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਬੱਚਾ ਆਪਣੀ ਪ੍ਰਤਿਭਾ ਨੂੰ ਨਿਖਾਰ ਸਕੇ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਭਵਿੱਖ ਵਿੱਚ ਵੀ ਅਜਿਹੇ ਸਿੱਖਿਆਈ ਅਤੇ ਹੈਰਿਟੇਜ ਅਧਿਐਨ ਉਪਰਾਲੇ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਪੰਜਾਬ ਦਾ ਭਵਿੱਖ ਹੋਰ ਮਜ਼ਬੂਤ ਬਣ ਸਕੇ।
ਪੰਜਾਬ: 5 ਮਿੰਟ 'ਚ 10 ਹਾਦਸੇ! ਇਸ ਸੜਕ ਤੋਂ ਲੰਘਣ ਲੱਗਿਆਂ ਰੱਖੋ ਖ਼ਾਸ ਧਿਆਨ (ਵੀਡੀਓ)
NEXT STORY