ਲੁਧਿਆਣਾ (ਰਾਮ, ਜ. ਬ.)– ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਟ੍ਰੈਵਲ ਏਜੰਟ ਨੇ ਵਿਅਕਤੀ ਤੋਂ 47 ਲੱਖ ਰੁਪਏ ਠੱਗ ਲਏ। ਇਸ ਮਾਮਲੇ ’ਚ ਥਾਣਾ ਡੇਹਲੋਂ ਦੀ ਪੁਲਸ ਨੇ ਗੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਬਲਾਕ-ਜੇ, ਸਰਾਭਾ ਨਗਰ ਦੇ ਰਹਿਣ ਵਾਲੇ ਗੌਰਵ ਸੂਦ ਖ਼ਿਲਾਫ਼ ਧੋਖਾਦੇਹੀ ਤੇ ਇੰਮੀਗ੍ਰੇਸ਼ਨ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਜ਼ਿਲਾ ਫਿਰੋਜ਼ਪੁਰ ਦੇ ਰਹਿਣ ਵਾਲੇ ਗੁਰਿੰਦਰਪਾਲ ਸਿੰਘ ਨੇ ਪੁਲਸ ਨੂੰ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਪੁੱਤਰ ਸੁਨਪ੍ਰੀਤ ਸਿੰਘ ਨੇ ਕੈਨੇਡਾ ਜਾਣਾ ਸੀ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਜਾਣ ਦੇ ਚਾਹਵਾਨਾਂ ਲਈ ਸਾਹਮਣੇ ਆਈ ਬੇਹੱਦ ਚੰਗੀ ਤੇ ਮਾੜੀ ਖ਼ਬਰ, ਜਾਣੋ ਕੀ ਹਨ ਨਵੇਂ ਬਦਲਾਅ
ਉਸ ਦੀ ਮੁਲਾਕਾਤ ਮੁਲਜ਼ਮ ਗੌਰਵ ਸੂਦ ਨਾਲ ਹੋਈ ਸੀ, ਜਿਸ ਨੇ ਉਸ ਦੇ ਪੁੱਤਰ ਨੂੰ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਤੇ ਉਨ੍ਹਾਂ ਤੋਂ ਵੱਖ-ਵੱਖ ਸਮੇਂ ’ਤੇ 47 ਲੱਖ ਰੁਪਏ ਲੈ ਲਏ ਪਰ ਪੈਸੇ ਲੈਣ ਤੋਂ ਬਾਅਦ ਵੀ ਮੁਲਜ਼ਮ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ।
ਜਦੋਂ ਉਸ ਤੋਂ ਪੈਸੇ ਵਾਪਸ ਮੰਗੇ ਗਏ ਤਾਂ ਮੁਲਜ਼ਮ ਉਲਟਾ ਧਮਕਾੳਣ ਲੱਗਾ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਨਹੀਂ ਸੁਧਰ ਰਹੇ ਆਟੋ ਤੇ ਈ-ਰਿਕਸ਼ਾ ਵਾਲੇ, ਪ੍ਰਸ਼ਾਸਨ ਦੇ ਹੁਕਮਾਂ ਨੂੰ ਟੰਗ ਰਹੇ ਛਿੱਕੇ
NEXT STORY