ਜਲੰਧਰ (ਸੋਨੂੰ)- ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਕੀਤੇ ਜਾ ਰਹੇ ਧਰਨੇ ਕਾਰਨ ਦਿੱਲੀ ਵਿਚ ਅੱਜ ਸਵੇਰੇ 4 ਵਜੇ ਤੋਂ ਦੁਪਹਿਰ 2 ਵਜੇ ਦਰਮਿਆਨ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੁਦੀਨ ਰੇਲਵੇ ਸਟੇਸ਼ਨਾਂ 'ਤੇ ਪਹੁੰਚਣ ਵਾਲੀ 250 ਤੋਂ ਜ਼ਿਆਦਾ ਮੇਲ ਅਤੇ ਐਕਸਪ੍ਰੈੱਸ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉਥੇ ਹੀ ਜਲੰਧਰ ਵਿਚ ਵੀ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ ਕੀਤੀਆਂ ਗਈਆਂ ਹਨ। ਹਾਲਾਂਕਿ ਦਿੱਲੀ ਜਾਣ ਵਾਲੀਆਂ ਟਰੇਨਾਂ ਵਿਚ ਸ਼ਤਾਬਦੀ ਨੂੰ ਰੱਦ ਨਹੀਂ ਕੀਤਾ ਗਿਆ ਹੈ।

ਰੱਦ ਕੀਤੀਆਂ ਗਈਆਂ ਰੇਲ ਗੱਡੀਆਂ 'ਚ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾਣ ਵਾਲੀ ਰੇਲ ਗੱਡੀ ਨੰਬਰ 12014, ਕਾਲਕਾ ਤੋਂ ਨਵੀਂ ਦਿੱਲੀ ਜਾਣ ਵਾਲੀ ਟਰੇਨ ਨੰਬਰ 12006 ਅਤੇ ਜੰਮੂ-ਤਵੀ ਤੋਂ ਨਵੀਂ ਦਿੱਲੀ ਜਾਣ ਵਾਲੀ ਟਰੇਨ ਨੰਬਰ 12426 ਸ਼ਾਮਲ ਹਨ। ਕਟੜਾ ਤੋਂ ਨਵੀਂ ਦਿੱਲੀ ਜਾਣ ਵਾਲੀਆਂ ਟਰੇਨਾਂ ਨੰਬਰ 12446, 22462, ਅਤੇ 04082 ਵੀ ਰੱਦ ਰਹਿਣਗੀਆਂ। ਸ਼੍ਰੀ ਗੰਗਾਨਗਰ ਤੋਂ ਤਿਲਕ ਪੁਲ ਜਾਣ ਵਾਲੀ ਟਰੇਨ ਨੰਬਰ 14727 ਅਤੇ ਸਿਰਸਾ ਤੋਂ ਤਿਲਕ ਪੁਲ ਜਾਣ ਵਾਲੀ ਟਰੇਨ ਨੰਬਰ 15308 ਵੀ ਰੱਦ ਰਹਿਣਗੀਆਂ।

ਇਹ ਵੀ ਪੜ੍ਹੋ: ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ! ਕਾਰਾ ਜਾਣ ਹੋਵੋਗੇ ਹੈਰਾਨ
ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਆਉਣ ਵਾਲੀਆਂ ਕਈ ਹੋਰ ਐਕਸਪ੍ਰੈਸ ਟਰੇਨਾਂ ਵੀ ਰੱਦ ਰਹਿਣਗੀਆਂ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਆਪਣੀ ਟਰੇਨ ਦੀ ਸਥਿਤੀ ਦੀ ਜਾਂਚ ਕਰਨ ਤਾਂ ਜੋ ਰੇਲਵੇ ਸਟੇਸ਼ਨ 'ਤੇ ਪਹੁੰਚਣ 'ਤੇ ਕਿਸੇ ਵੀ ਸਮੱਸਿਆ ਤੋਂ ਬਚਿਆ ਜਾ ਸਕੇ। ਯਾਤਰੀ ਟਰੇਨਾਂ ਬਾਰੇ ਨਵੀਂ ਜਾਣਕਾਰੀ ਲਈ NTES ਵੈੱਬਸਾਈਟ ਜਾਂ ਐਪ ਦੀ ਜਾਂਚ ਕਰ ਸਕਦੇ ਹਨ। ਉਹ ਰੇਲਵੇ ਹੈਲਪਲਾਈਨ ਨੰਬਰ 139 'ਤੇ ਵੀ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ: LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
NEXT STORY