ਅੰਮ੍ਰਿਤਸਰ (ਨੀਰਜ)-16 ਸਤੰਬਰ ਤੋਂ ਪੂਰੇ ਪੰਜਾਬ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲੇ ’ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲਾ ਫੂਡ ਸਪਲਾਈ ਕੰਟਰੋਲਰ, ਜ਼ਿਲਾ ਮੰਡੀ ਅਫਸਰ ਅਤੇ ਝੋਨੇ ਦੀ ਖਰੀਦ ਕਰਨ ਵਾਲੀਆਂ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update
ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲੇ ’ਚ ਝੋਨੇ ਦੀ ਖਰੀਦ ਲਈ 48 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਝੋਨੇ ਦਾ ਸਰਕਾਰੀ ਰੇਟ 2389 ਰੁਪਏ ਪ੍ਰਤੀ ਕੁਇੰਟਲ ਤੈਅ ਗਿਆ ਹੈ ਅਤੇ ਇਸ ਦੇ ਲਈ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ’ਚ ਸਿਰਫ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਮੰਡੀ ’ਚ ਖਰੀਦ ਲਈ ਇੰਤਜ਼ਾਰ ਨਾ ਕਰਨਾ ਪਵੇ। ਪੰਜਾਬ ਸਰਕਾਰ ਕਿਸਾਨ ਵੱਲੋਂ ਪੈਦਾ ਕੀਤਾ ਗਿਆ ਇਕ-ਇਕ ਦਾਣਾ ਖਰੀਦੇਗੀ ਇਸ ਲਈ ਕੋਈ ਕਾਹਲੀ ਦੀ ਲੋੜ ਨਹੀਂ, ਸਗੋਂ ਫਸਲ ਨੂੰ ਸੁਕਾ ਕੇ ਕੱਟੋ ਤਾਂ ਜੋ ਸਰਕਾਰੀ ਖਰੀਦ ਏਜੰਸੀਆਂ ਬਿਨਾਂ ਕਿਸੇ ਰੁਕਾਵਟ ਦੇ ਖਰੀਦ ਜਾਰੀ ਰੱਖ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਰਾਤ ਨੂੰ ਕੰਬਾਈਨ ਚਲਾਉਣ ’ਤੇ ਪੂਰਨ ਪਾਬੰਦੀ
ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਨੇ ਦੱਸਿਆ ਕਿ ਜ਼ਿਲੇ ’ਚ ਖਰੀਦ ਲਈ ਬਾਰਦਾਨਾ ਲੋੜ ਅਨੁਸਾਰ ਪਹੁੰਚ ਚੁੱਕਾ ਹੈ, ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਵੀ ਹੋ ਗਏ ਹਨ। ਇਸ ਤਰ੍ਹਾਂ ਸਮੁੱਚੇ ਪ੍ਰਬੰਧ ਮੁਕੰਮਲ ਹਨ ਅਤੇ ਅਸੀਂ ਕੱਲ ਤੋਂ ਹੀ ਝੋਨੇ ਦੀ ਖਰੀਦ ਲਈ ਤਿਆਰ ਹਾਂ। ਉਨ੍ਹਾਂ ਜ਼ਿਲਾ ਮੰਡੀ ਅਧਿਕਾਰੀ ਅਮਨਦੀਪ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਝੋਨੇ ’ਚ ਨਮੀ ਦੀ ਮਾਤਰਾ ਨੂੰ ਕੰਟਰੋਲ ਕਰਨ ਲਈ ਮੰਡੀ ਦੇ ਗੇਟ ’ਤੇ ਹੀ ਨਮੀ ਦੀ ਜਾਂਚ ਕਰਨ ਤਾਂ ਜੋ ਸਿਰਫ ਸੁੱਕਾ ਝੋਨਾ ਹੀ ਮੰਡੀ ਅੰਦਰ ਜਾਵੇ। ਨਮੀ ਦੀ ਮਾਤਰਾ ਨੂੰ ਕੰਟਰੋਲ ਕਰਨ ਲਈ ਅਸੀਂ ਰਾਤ ਵੇਲੇ ਕੰਬਾਈਨਾਂ ਚਲਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ, ਇਸ ਲਈ ਇਸ ਨੂੰ ਵੀ ਸਖਤੀ ਨਾਲ ਲਾਗੂ ਕੀਤਾ ਜਾਵੇ।
ਇਹ ਵੀ ਪੜ੍ਹੋ-ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਖਰੀਦ ਏਜੰਸੀਆਂ ਨੂੰ ਮੰਡੀਆਂ ਦੀ ਵੰਡ
ਜ਼ਿਲਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਅਮਨਜੀਤ ਸਿੰਘ ਨੇ ਦੱਸਿਆ ਕਿ ਮੰਡੀਆਂ ਦੀ ਅਲਾਟਮੈਂਟ ਖਰੀਦ ਏਜੰਸੀਆਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਡੀ. ਸੀ. ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਖਰੀਦ ’ਚ ਕੋਈ ਸਮੱਸਿਆ ਕਿਸਾਨਾਂ, ਆੜ੍ਹਤੀਆਂ ਜਾਂ ਕਿਸੇ ਵੀ ਹੋਰ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ, ਕੰਬਾਈਨ ਆਪ੍ਰੇਟਰਾਂ, ਖਰੀਦੀ ਏਜੰਸੀਆਂ ਨਾਲ ਮੀਟਿੰਗਾਂ ਕਰ ਕੇ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
NEXT STORY