ਜਲੰਧਰ (ਸੁਧੀਰ)–ਸਥਾਨਕ ਦੋਮੋਰੀਆ ਪੁਲ ਨੇੜੇ ਯੂ. ਪੀ. ਤੋਂ ਆਏ ਤਿੰਨ ਪ੍ਰਵਾਸੀਆਂ ਨੂੰ ਘੇਰ ਕੇ ਉਨ੍ਹਾਂ ਨੂੰ ਲੁੱਟਣ ਅਤੇ ਇਕ ਪ੍ਰਵਾਸੀ ਦਾ ਕਰਨ ਦੇ ਮਾਮਲੇ ਨੂੰ ਕਮਿਸ਼ਨਰੇਟ ਪੁਲਸ ਨੇ 24 ਘੰਟਿਆਂ ਅੰਦਰ ਟਰੇਸ ਕਰਕੇ 5 ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਲੱਲੂ ਪੁੱਤਰ ਮੋਤੀ ਲਾਲ ਆਪਣੇ ਚਾਚੇ ਦੇ ਪੁੱਤ ਪ੍ਰਵੀਨ ਸ਼ੁਕਲਾ (28) ਅਤੇ ਬਜ਼ੁਰਗ ਪਿਆਰੇ ਨਿਵਾਸੀ ਗੌਂਡਾ (ਯੂ. ਪੀ.) ਤੋਂ 9 ਫਰਵਰੀ ਦੀ ਰਾਤ ਨੂੰ ਲਗਭਗ 10.30 ਵਜੇ ਟਰੇਨ ਜ਼ਰੀਏ ਜਲੰਧਰ ਰੇਲਵੇ ਸਟੇਸ਼ਨ ’ਤੇ ਪਹੁੰਚੇ ਸਨ, ਜਿਸ ਤੋਂ ਬਾਅਦ ਤਿੰਨੋਂ ਰਾਤ ਲਗਭਗ 11 ਵਜੇ ਰੇਲਵੇ ਸਟੇਸ਼ਨ ਤੋਂ ਪਟੇਲ ਚੌਂਕ ਵੱਲ ਪੈਦਲ ਜਾ ਰਹੇ ਸਨ। ਜਦੋਂ ਤਿੰਨੋਂ ਦੋਮੋਰੀਆ ਪੁਲ ਨੇੜੇ ਪਹੁੰਚੇ ਤਾਂ ਲੁਟੇਰਿਆਂ ਨੇ ਰਸਤੇ ਵਿਚ ਘੇਰ ਕੇ ਲੁੱਟ ਦੀ ਨੀਅਤ ਨਾਲ ਉਨ੍ਹਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਚਾਕੂ ਦੀ ਨੋਕ ’ਤੇ 2 ਪ੍ਰਵਾਸੀਆਂ ਦੀ ਜੇਬ ਵਿਚੋਂ 300 ਰੁਪਏ ਕੱਢ ਲਏ।
ਉਨ੍ਹਾਂ ਦੱਸਿਆ ਕਿ ਲੁਟੇਰਿਆਂ ਨੇ ਪ੍ਰਵੀਨ ਸ਼ੁਕਲਾ ਦੇ ਹੱਥ ਵਿਚੋਂ ਉਸ ਦਾ ਬੈਗ ਖੋਹਣ ਦਾ ਯਤਨ ਕੀਤਾ ਤਾਂ ਪ੍ਰਵੀਨ ਨੇ ਇਸ ਦਾ ਵਿਰੋਧ ਕੀਤਾ, ਜਿਸ ਕਾਰਨ ਲੁਟੇਰਿਆਂ ਨੇ ਪ੍ਰਵੀਨ ’ਤੇ ਚਾਕੂ ਨਾਲ ਵਾਰ ਕਰ ਦਿੱਤਾ। ਪ੍ਰਵੀਨ ਸ਼ੁਕਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਕੇ ਜ਼ਮੀਨ ’ਤੇ ਡਿੱਗ ਗਿਆ, ਜਿਸ ਨੂੰ ਵੇਖ ਕੇ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ। ਪ੍ਰਵਾਸੀਆਂ ਵੱਲੋਂ ਘਟਨਾ ਸਥਾਨ ’ਤੇ ਰੌਲਾ ਪਾਉਣ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪ੍ਰਵੀਨ ਸ਼ੁਕਲਾ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 3 ਦੇ ਇੰਚਾਰਜ ਕਮਲਜੀਤ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਨਸ਼ੇ ਦੇ ਨਾਜਾਇਜ਼ ਕਾਰੋਬਾਰ ਸਬੰਧੀ ਫਿਰ ਚਰਚਾ ’ਚ ਫਿਲੌਰ ਦੀ ਪੰਜਾਬ ਪੁਲਸ ਅਕੈਡਮੀ, ਖੁੱਲ੍ਹੇ ਵੱਡੇ ਰਾਜ਼
ਡੀ. ਸੀ. ਪੀ. ਤੇਜਾ ਦੀ ਅਗਵਾਈ ਵਿਚ ਸਪੈਸ਼ਲ ਟੀਮਾਂ ਦਾ ਕੀਤਾ ਗਠਨ, ਸੀ. ਸੀ. ਟੀ. ਵੀ. ਕੈਮਰੇ ਵਿਚ ਪੁਲਸ ਨੂੰ ਮਿਲੇ ਸੁਰਾਗ
ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਨਿਰਦੇਸ਼ਾਂ ’ਤੇ ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿਚ ਇਸ ਹੱਤਿਆਕਾਂਡ ਨੂੰ ਟਰੇਸ ਕਰਨ ਲਈ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ, ਜਿਸ ਵਿਚ ਏ. ਡੀ. ਸੀ. ਪੀ. ਕ੍ਰਾਈਮ ਕੰਵਲਪ੍ਰੀਤ ਸਿੰਘ, ਏ. ਸੀ. ਪੀ. ਕ੍ਰਾਈਮ ਪਰਮਜੀਤ ਸਿੰਘ, ਏ. ਸੀ. ਪੀ. ਨਾਰਥ ਦਮਨਵੀਰ ਸਿੰਘ, ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਇੰਚਾਰਜ ਇੰਸ. ਇੰਦਰਜੀਤ ਸਿੰਘ ਅਤੇ ਸੀ. ਆਈ. ਏ. ਟੀਮ ਅਤੇ ਹੋਰਨਾਂ ਨੂੰ ਇਸ ਟੀਮ ਵਿਚ ਸ਼ਾਮਲ ਕੀਤਾ ਗਿਆ।
ਡੀ. ਸੀ. ਪੀ. ਤੇਜਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੂੰ ਘਟਨਾ ਸਥਾਨ ਨੇੜੇ ਸੀ. ਸੀ. ਟੀ. ਵੀ. ਫੁਟੇਜ ਤੋਂ ਮੁਲਜ਼ਮਾਂ ਬਾਰੇ ਕਈ ਅਹਿਮ ਸੁਰਾਗ ਮਿਲੇ ਹਨ, ਜਿਸ ਦੇ ਆਧਾਰ ’ਤੇ ਕਮਿਸ਼ਨਰੇਟ ਪੁਲਸ ਦੀ ਟੀਮ ਨੇ ਮੁਲਜ਼ਮਾਂ ਨੂੰ ਸਖ਼ਤ ਮਿਹਨਤ ਨਾਲ 24 ਘੰਟਿਆਂ ਦੇ ਅੰਦਰ ਹੀ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਨੇੜਿਓਂ ਗ੍ਰਿਫ਼ਤਾਰ ਕਰ ਲਿਆ।
ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਮਾਮਲੇ
ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਕਾਬੂ ਮੁਲਜ਼ਮਾਂ ਦੀ ਪਛਾਣ ਮੁਰਲੀ ਉਰਫ਼ ਬਾਬੂ (32) ਪੁੱਤਰ ਰਾਜ ਕੁਮਾਰ, ਮਨੋਜ ਕੁਮਾਰ (32) ਪੁੱਤਰ ਰਮੇਸ਼ ਕੁਮਾਰ ਨਿਵਾਸੀ ਮਦਰਾਸੀ ਮੁਹੱਲਾ ਕਾਜ਼ੀ ਮੰਡੀ, ਰਵੀ ਪੁੱਤਰ ਆਰਮੁਕ (30) ਨਿਵਾਸੀ ਕਾਜ਼ੀ ਮੰਡੀ, ਰਵੀ ਪੁੱਤਰ ਸਲਵਾ ਕੁਮਾਰ ਨਿਵਾਸੀ ਸੰਤੋਸ਼ੀ ਨਗਰ ਕਾਜ਼ੀ ਮੰਡੀ ਅਤੇ ਸੁਰੇਸ਼ ਕੁਮਾਰ (28) ਪੁੱਤਰ ਸੁਬਰਮਨੀਅਮ ਨਿਵਾਸੀ ਕਾਜ਼ੀ ਮੰਡੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਥਾਣਿਆਂ ’ਚ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਾਬੂ ਮੁਲਜ਼ਮਾਂ ਦੀ ਉਮਰ 28 ਤੋਂ 32 ਸਾਲ ਦੇ ਲਗਭਗ ਹੈ। ਉਨ੍ਹਾਂ ਦੱਸਿਆ ਕਿ ਪੁਲਸ ਕਾਬੂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਕਾਬੂ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕੈਨੇਡਾ ਬੈਠੇ ਮੁੰਡੇ ਲਈ ਲੱਭੀ ਕੁੜੀ IELTS ਕਰ ਪਹੁੰਚੀ ਇੰਗਲੈਂਡ, ਫਿਰ ਵਿਖਾਇਆ ਅਸਲ ਰੰਗ, ਜਾਣੋ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਦੇ ਵਾਰਡਨ ਦਾ ਕਾਰਾ, ਕੈਦੀਆਂ ਨੂੰ ਸਪਲਾਈ ਕਰਦਾ ਸੀ ਇਤਰਾਜ਼ਯੋਗ ਸਾਮਾਨ
NEXT STORY