ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਕੋਲੋਂ 21.299 ਕਿੱਲੋ ਹੈਰੋਇਨ, 970 ਗ੍ਰਾਮ ਆਈਸ (ਮੈਥਾਮਫੇਟਾਮਾਈਨ), ਇੱਕ ਗੈਰ-ਕਾਨੂੰਨੀ .30 ਬੋਰ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁੱਖ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ, ਜਿਸਨੇ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਨੂੰ ਅੱਗੇ ਵੰਡਣ ਲਈ ਵਿੱਚ ਸਹਾਇਤਾ ਕੀਤੀ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਅੰਮ੍ਰਿਤਸਰ ਦੇ ਪੁਲਸ ਸਟੇਸ਼ਨ ਹਵਾਈ ਅੱਡਾ 'ਤੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਸਰਹੱਦ ਪਾਰ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
NEXT STORY