ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਜ਼ਿਲ੍ਹਾ ਫਿਰੋਜ਼ਪੁਰ ’ਚ ਥਾਣਾ ਫਿਰੋਜ਼ਪੁਰ ਕੈਂਟ, ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਘੱਲਖੁਰਦ ਦੀ ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਫਿਰੋਜ਼ਪੁਰ ਕੈਂਟ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦੇ ਹੋਏ ਸ਼ਮਸ਼ਾਨਘਾਟ ਰੋਡ ਫਿਰੋਜ਼ਪੁਰ ਕੈਂਟ ’ਤੇ ਝਾੜੀਆਂ ਦੇ ਕੋਲ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਮੁਲਜ਼ਮ ਜਸਵੀਰ ਪੁੱਤਰ ਸੁਖਦੇਵ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਉੱਥੇ ਹੀ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨਿਸ਼ਾਨ ਪੁੱਤਰ ਰਾਣਾ ਅਤੇ ਮੇਹਰ ਪੁੱਤਰ ਅਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ।
ਇਨ੍ਹਾਂ ਦੀ ਤਲਾਸ਼ੀ ਲੈਣ ’ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਪਾਸੇ ਥਾਣਾ ਘੱਲਖੁਰਦ ਦੇ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਦਿਲਬਾਗ ਸਿੰਘ ਉਰਫ਼ ਬਾਗਾ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ’ਤੇ 04.48 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜ੍ਹੇ ਗਏ ਮੁਲਜ਼ਮਾਂ ਦੇ ਖ਼ਿਲਾਫ਼ ਸਬੰਧਿਤ ਥਾਣਿਆਂ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਡੀ. ਏ. ਦੇ ਬਕਾਏ 'ਤੇ ਹਾਈਕੋਰਟ ਨੇ...
NEXT STORY