ਫਿਰੋਜ਼ਪੁਰ (ਕੁਮਾਰ, ਪਰਮਜੀਤ, ਮਲਹੋਤਰਾ, ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ’ਚ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ 5 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਹੈੱਡ ਕਾਂਸਟੇਬਲ ਲਵਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਮੱਲਵਾਲ ਤੋਂ ਪਿੰਡ ਸਤੀਏ ਵਾਲਾ ਵੱਲ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਇਕ ਬੇਆਬਾਦ ਕਾਲੋਨੀ ਕੋਲ 2 ਸ਼ੱਕੀ ਨੌਜਵਾਨ ਖੜ੍ਹੇ ਹੋਏ ਦਿਖਾਈ ਦਿੱਤੇ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਉੱਥੋਂ ਭੱਜਣ ਲੱਗੇ ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਜਦੋਂ ਪੁੱਛ-ਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਸ ਨੂੰ ਆਪਣਾ ਨਾਂ ਸੁਖਵਿੰਦਰ ਸਿੰਘ ਉਰਫ਼ ਸੁੱਖਾ ਉਰਫ਼ ਕਾਕਾ ਪੁੱਤਰ ਰਣਜੀਤ ਸਿੰਘ ਅਤੇ ਵੰਸ਼ ਪੁੱਤਰ ਗੁਰਮੇਜ ਸਿੰਘ ਦੱਸਿਆ ਜਿਨ੍ਹਾਂ ਤੋਂ ਤਲਾਸ਼ੀ ਲੈਣ ’ਤੇ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਦੂਜੇ ਪਾਸੇ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਨੀਰਜ ਪੁੱਤਰ ਚਰਨ ਅਤੇ ਜਨਕ ਰਾਜ ਉਰਫ ਆਕਾਸ਼ ਉਰਫ਼ ਕਾਸ਼ੀ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਨੀਰਜ ਤੋਂ 6 ਗ੍ਰਾਮ ਅਤੇ ਜਨਕ ਰਾਜ ਤੋਂ 4 ਗ੍ਰਾਮ (ਕੁੱਲ 10 ਗ੍ਰਾਮ ਹੈਰੋਇਨ) ਬਰਾਮਦ ਕੀਤੀ ਗਈ ਹੈ। ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਬਲਦੇਵ ਰਾਜ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਸੁਖਚੈਨ ਸਿੰਘ ਪੁੱਤਰ ਮੇਹਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੈਰੋਇਨ ਸਮੇਤ ਫੜ੍ਹੇ ਗਏ ਮੁਲਜ਼ਮਾਂ ਦੇ ਖ਼ਿਲਾਫ਼ ਪੁਲਸ ਵੱਲੋਂ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਕੁਲਗੜ੍ਹੀ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ ਮੁਲਾਕਾਤ
NEXT STORY