ਮੋਗਾ (ਆਜ਼ਾਦ) - ਮੋਗਾ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਦੋਸ਼ੀਆਂ ਖਿਲਾਫ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ।
ਪਹਿਲਾ ਮਾਮਲਾ
ਥਾਣਾ ਫਤਿਹਗੜ੍ਹ ਪੰਜਤੂਰ ਦੇ ਮੁੱਖ ਅਫਸਰ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਹਿਤ ਇਲਾਕੇ 'ਚ ਗਸ਼ਤ ਕਰਦੇ ਹੋਏ ਫਤਿਹਗੜ੍ਹ ਪੰਜਤੂਰ ਕੋਲ ਹੀ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਸਵਰਨ ਸਿੰਘ ਨਿਵਾਸੀ ਪਿੰਡ ਦੌਲੇਵਾਲਾ ਤੇ ਅਵਿਨਾਸ਼ ਚੰਦਰ ਨਿਵਾਸੀ ਤਲਵੰਡੀ ਭਾਈ ਰੋਡ ਜ਼ੀਰਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 900 ਨਸ਼ੀਲੀਆਂ ਗੋਲੀਆਂ ਤੋਂ ਇਲਾਵਾ 200 ਰੁਪਏ ਬਰਾਮਦ ਕੀਤੇ ਗਏ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਦੂਜਾ ਮਾਮਲਾ
ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਪਿੰਡ ਦੌਲੇਵਾਲਾ ਕੋਲ ਗਸ਼ਤ ਕਰ ਰਹੇ ਸਨ ਤਾਂ ਪੁਲਸ ਪਾਰਟੀ ਨੇ ਕਿੱਕਰ ਸਿੰਘ ਨਿਵਾਸੀ ਪਿੰਡ ਦੌਲੇਵਾਲਾ ਨੂੰ ਰੋਕ ਕੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਤੀਜਾ ਮਾਮਲਾ
ਥਾਣਾ ਫਤਿਹਗੜ੍ਹ ਪੰਜਤੂਰ ਦੇ ਹੌਲਦਾਰ ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਮੀਤ ਸਿੰਘ ਉਰਫ ਗੀਤੂ ਨਿਵਾਸੀ ਪਿੰਡ ਸ਼ੇਰਪੁਰ ਤਾਇਬਾਂ ਕੋਲੋਂ 150 ਲੀਟਰ ਲਾਹਣ ਬਰਾਮਦ ਕੀਤੀ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਚੌਥਾ ਮਾਮਲਾ
ਥਾਣਾ ਸਿਟੀ ਸਾਊਥ ਦੇ ਮੁੱਖ ਅਫਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਸੰਧੂਆਂ ਵਾਲਾ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਹਰਦੇਵ ਸਿੰਘ ਉਰਫ ਦੇਵਾ ਨਿਵਾਸੀ ਵਲਟੋਹਾ (ਤਰਨਤਾਰਨ) ਨੂੰ ਕਾਬੂ ਕਰ ਕੇ ਉਸ ਕੋਲੋਂ 480 ਨਸ਼ੀਲੀਆਂ ਗੋਲੀਆਂ ਦੇ ਇਲਾਵਾ 100 ਰੁਪਏ ਨਕਦ ਬਰਾਮਦ ਕੀਤੇ ਗਏ। ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਪੰਜਵਾਂ ਮਾਮਲਾ
ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕਾਰ ਸਵਾਰ ਚਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 204 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਫੈਲੀ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਵੱਲੋਂ ਨਿਹਾਲ ਸਿੰਘ ਵਾਲਾ ਤੋਂ ਪਿੰਡ ਮਧੇਕੇ, ਸੈਦੋਕੇ ਵਿਖੇ ਸ਼ੱਕੀ ਵਿਅਕਤੀਆਂ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਕਾਰ ਨੰਬਰ ਪੀ. ਬੀ. 29 ਕੇ 3228 ਨੂੰ ਕਾਬੂ ਕਰ ਕੇ ਉਸ 'ਚੋਂ 204 ਬੋਤਲਾਂ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਕਾਰ 'ਚ ਸਵਾਰ ਗੁਰਪ੍ਰੀਤ ਸਿੰਘ ਉਰਫ ਗੋਲਡੀ, ਰਮਨਦੀਪ ਸਿੰਘ ਰਮਨਾ ਵਾਸੀ ਬੀੜ ਰਾਊਕੇ, ਜਸਕਰਨ ਸਿੰਘ ਉਰਫ ਜੱਸੀ ਵਾਸੀ ਮਾਣੂੰਕੇ ਤੇ ਨਿਰਮਲ ਸਿੰਘ ਵਾਸੀ ਸੈਦੋਕੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਨਿਗਰਾਨ ਇੰਜੀਨੀਅਰ ਵੱਲੋਂ ਸਰਹੱਦੀ ਇਲਾਕੇ ਦੇ ਬਿਜਲੀ ਘਰਾਂ ਦੀ ਚੈਕਿੰਗ
NEXT STORY