ਲੁਧਿਆਣਾ (ਗੌਤਮ) : ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕਰਦੇ ਹੋਏ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ’ਚ 5 ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਖਿਲਾਫ ਨਸ਼ਾ ਸਮੱਗਲਿੰਗ ਅਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਪੁਲਸ ਨੇ ਮਨਜੀਤ ਨਗਰ ਦੇ ਰਹਿਣ ਵਾਲੇ ਹਰਸ਼ਦੀਪ ਸਿੰਘ ਅਤੇ ਪਿੰਡ ਜਗੀਰਪੁਰ ਦੇ ਰਹਿਣ ਵਾਲੇ ਗੌਰਵ ਕੁਮਾਰ ਉਰਫ ਸ਼ੀਲਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਡੀਜ਼ਲ ਸ਼ੈੱਡ ਕੋਲ ਚੈਕਿੰਗ ਕਰ ਰਹੀ ਸੀ ਤਾਂ ਮੁਲਜ਼ਮ ਸ਼ੱਕੀ ਹਾਲਤ ਵਿਚ ਖੜ੍ਹੇ ਸਨ। ਸ਼ੱਕ ਦੇ ਆਧਾਰ ’ਤੇ ਉਨ੍ਹਾਂ ਦੀ ਚੈਕਿੰਗ ਕੀਤੀ ਗਈ ਤਾਂ ਮੁਲਜ਼ਮਾਂ ਤੋਂ ਹੈਰੋਇਨ ਬਰਾਮਦ ਕੀਤੀ ਗਹੀ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿਨ੍ਹਾਂ-ਕਿਨ੍ਹਾਂ ਇਲਾਕਿਆਂ ’ਚ ਸਪਲਾਈ ਕਰਦੇ ਸਨ। ਇਸੇ ਥਾਣੇ ਦੀ ਪੁਲਸ ਨੇ ਮਨਜੀਤ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਉਰਫ ਕੁੱਕੂ ਅਤੇ ਵੀਰੂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੁਨੀਆ ਦਾ ਪਹਿਲਾ 'ਸ਼ਾਕਾਹਾਰੀ ਸ਼ਹਿਰ', ਮੀਟ ਤੇ ਆਂਡਿਆਂ ਦੀ ਵਿਕਰੀ 'ਤੇ ਲੱਗੀ ਮੁਕੰਮਲ ਪਾਬੰਦੀ
ਮੁਲਜ਼ਮਾਂ ਖਿਲਾਫ ਦਰਜ ਹੋਰਨਾਂ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮਾਡਲ ਟਾਊਨ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਵਿਚ ਹੁਕਮ ਚੰਦ ਅਤੇ ਅਜੇ ਉਰਫ ਨਿੱਕੂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਦਾ ਕੇਸ ਦਰਜ ਕੀਤਾ ਗਿਆ ਹੈ।
ਵਿਦੇਸ਼ੀ ਧਰਤੀ ਨੇ ਨਿਗਲ਼ ਲਿਆ ਇਕ ਹੋਰ ਮਾਂ ਦਾ ਪੁੱਤ ! ਦਿਨ-ਦਿਹਾੜੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
NEXT STORY