ਬਠਿੰਡਾ, (ਬਲਵਿੰਦਰ)- ਜ਼ਿਲਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਭੁੱਕੀ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਿਚ ਇਕ ਪਤੀ-ਪਤਨੀ ਵੀ ਸ਼ਾਮਲ ਹੈ।
ਜਾਣਕਾਰੀ ਅਨੁਸਾਰ ਥਾਣਾ ਦਿਆਲਪੁਰਾ ਪੁਲਸ ਦੇ ਸਹਾਇਕ ਥਾਣੇਦਾਰ ਜੰਗੀਰ ਸਿੰਘ ਨੇ ਮੁਲਜ਼ਮ ਜੋਗਿੰਦਰ ਸਿੰਘ ਤੇ ਉਸ ਦੀ ਪਤਨੀ ਪਰਮਜੀਤ ਕੌਰ ਵਾਸੀ ਭਗਤਾ ਭਾਈਕਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਕੋਤਵਾਲੀ ਪੁਲਸ ਦੇ ਸਹਾਇਕ ਥਾਣੇਦਾਰ ਹਰਿਗੋਬਿੰਦ ਸਿੰਘ ਨੇ ਇਕ ਮੁਲਜ਼ਮ ਕੁਲਵੰਤ ਸਿੰਘ ਵਾਸੀ ਕੋਟਸ਼ਮੀਰ ਨੂੰ ਢਾਈ ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕਰ ਲਿਆ। ਪੁਲਸ ਨੇ ਮੁਲਜ਼ਮਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕੀਤੇ ਹਨ।
ਇਧਰ, ਥਾਣਾ ਸਦਰ ਰਾਮਪੁਰਾ ਪੁਲਸ ਦੇ ਹੌਲਦਾਰ ਸਤਪਾਲ ਸਿੰਘ ਨੇ ਪਿੰਡ ਚਾਉਕੇ ਵਿਚ ਛਾਪਾ ਮਾਰ ਕੇ ਉਥੋਂ ਮੁਲਜ਼ਮ ਗੁਰਮੇਲ ਸਿੰਘ ਨੂੰ ਗ੍ਰਿਫਤਾਰ ਕੀਤਾ ਤੇ ਉਸ ਕੋਲੋਂ 5 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਕ ਮਾਮਲੇ ਵਿਚ ਥਾਣਾ ਮੌੜ ਮੰਡੀ ਦੇ ਹੌਲਦਾਰ ਹਰਵਿੰਦਰ ਸਿੰਘ ਨੇ ਰਾਮਨਗਰ ਦੇ ਕੈਂਚੀਆਂ ਤੋਂ ਇਕ ਮੁਲਜ਼ਮ ਮੋਤੀ ਲਾਲ ਵਾਸੀ ਮੌੜ ਮੰਡੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਦੋਵੇਂ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪਿੰਡ ਕਲੇਰ ਘੁਮਾਣ ਦੇ ਡਰਾਈਵਰ ਦੀ ਭੇਤਭਰੇ ਹਾਲਾਤ 'ਚ ਮੌਤ
NEXT STORY