ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਕੈਂਟ ਵੱਲੋਂ ਬੀਬੀ ਵਾਲਾ ਚੌਂਕ ਵਿਖੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵੱਲੋਂ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਗਹਿਰੀ ਬੁੱਟਰ ਅਤੇ ਹਰਪ੍ਰੀਤ ਸਿੰਘ ਵਾਸੀ ਬੱਲੂਆਣਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁਲਸ ਵੱਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸੇ ਤਰ੍ਹਾਂ ਕੈਨਾਲ ਕਾਲੋਨੀ ਪੁਲਸ ਵੱਲੋਂ ਬਾਦਲ ਰੋਡ ਓਵਰਬ੍ਰਿਜ ਤੋਂ ਮੁਲਜ਼ਮ ਅਸ਼ੀਸ ਕੁਮਾਰ ਵਾਸੀ ਸੰਜੇ ਨਗਰ ਨੂੰ ਗ੍ਰਿਫ਼ਤਾਰ ਕਰ ਕੇ 2.22 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਧਰ ਥਰਮਲ ਪੁਲਸ ਵੱਲੋਂ ਥਰਮਲ ਗਰਿੱਡ ਦੇ ਸਾਹਮਣੇ ਤੋਂ ਮੁਲਜ਼ਮ ਸੁਮਿਤ ਕੁਮਾਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਨੂੰ ਗ੍ਰਿਫ਼ਤਾਰ ਕਰ ਕੇ 2.58 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਸ ਕੋਟਫੱਤਾ ਪੁਲਸ ਵੱਲੋਂ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਬੁਰਜ ਸੇਮਾ ਨੂੰ ਗ੍ਰਿਫ਼ਤਾਰ ਕਰ ਕੇ 2.48 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
NEXT STORY